View Details << Back

ਪੰਜਾਬ ਦੇ ਇਸ ਜਿਲੇ ਚ ਓਮੀਕੋਰਨ ਦਾ ਦੂਜਾ ਮਾਮਲਾ ਆਇਆ ਸਾਹਮਣੇ

ਮਾਲਵਾ ਬਿਊਰੋ, ਫਤਿਹਗੜ੍ਹ ਸਾਹਿਬ : ਦੇਸ਼ ਭਰ 'ਚ ਜਿੱਥੇ ਓਮੀਕ੍ਰੋਨ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਪੰਜਾਬ 'ਚ ਵੀ ਓਮੀਕ੍ਰੋਨ ਦਾ ਦੂਜਾ ਮਾਮਲਾ ਸਾਹਮਣੇ ਆ ਗਿਆ ਹੈ। ਇੱਥੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਜ਼ੇਟਿਵ ਆਇਆ ਇਹ ਵਿਅਕਤੀ ਦੁਬਈ ਤੋਂ ਭਾਰਤ ਆਇਆ ਸੀ ਅਤੇ ਇਸ ਵਿਅਕਤੀ ਦਾ ਦਿੱਲੀ ਏਅਰਪੋਰਟ 'ਤੇ ਟੈਸਟ ਕੀਤਾ ਗਿਆ ਸੀ।
ਦਿੱਲੀ ਤੋਂ ਇਹ ਵਿਅਕਤੀ ਸਿੱਧਾ ਹਿਮਾਚਲ ਪ੍ਰਦੇਸ਼ ਚਲਾ ਗਿਆ। ਹੁਣ ਜਦੋਂ ਉਸ ਦੀ ਰਿਪੋਰਟ ਆਈ ਤਾਂ ਉਹ ਓਮੀਕ੍ਰੋਨ ਪਾਜ਼ੇਟਿਵ ਪਾਇਆ ਗਿਆ। ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਾਂਸ਼ਹਿਰ ਦੇ ਵਿਅਕਤੀ ਦੀ ਓਮੀਕ੍ਰੋਨ ਰਿਪੋਰਟ ਪਾਜ਼ੇਟਿਵ ਪਾਈ ਗਈ ।
ਉਕਤ ਵਿਅਕਤੀ ਸਪੇਨ ਤੋਂ ਭਾਰਤ ਆਇਆ ਸੀ। ਇਸ ਤਰ੍ਹਾਂ ਪੰਜਾਬ 'ਚ ਹੁਣ ਤੱਕ ਓਮੀਕ੍ਰੋਨ ਦੇ 2 ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਕੋਰੋਨਾ ਦੀ ਤੀਜੀ ਲਹਿਰ ਜਾਂ ਓਮੀਕ੍ਰੋਨ ਦੇ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।


   
  
  ਮਨੋਰੰਜਨ


  LATEST UPDATES











  Advertisements