View Details << Back

ਟਰਮ 1 ਪ੍ਰੀਖਿਆਵਾਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ

ਭਵਾਨੀਗੜ (ਗੁਰਵਿੰਦਰ ਸਿੰਘ) ਮੁੱਖ ਅਧਿਆਪਕਾ ਸ੍ਰੀਮਤੀ ਸ਼ੀਨੂ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।ਪਹਿਲੀ ਟਰਮ ਦੇ ਇਮਤਿਹਾਨਾਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਅਤੇ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ ।ਸਨਮਾਨਿਤ ਕੀਤੇ ਜਾਣ ਵਾਲੇ ਵਿਦਿਆਰਥੀਆਂ ਵਿਚ ਛੇਵੀਂ ਕਲਾਸ ਦੀ ਆਰਤੀ, ਕਾਜਲ ਅਤੇ ਹੁਸਨਪ੍ਰੀਤ ਕੌਰ ,ਸੱਤਵੀਂ ਜਮਾਤ ਦੀ ਹਰਲੀਨ ਕੌਰ ,ਮਨਦੀਪ ਕੌਰ ਅਤੇ ਹਰਪ੍ਰੀਤ ਕੌਰ ,ਨੌਵੀਂ ਏ ਦੀ ਸੰਦੀਪ ਕੌਰ, ਹੁਸਨਦੀਪ ਕੌਰ ਅਤੇ ਨੀਤੂ ਅਤੇ ਨੌਵੀਂ ਬੀ ਜਮਾਤ ਦੀ ਖੁਸ਼ਪ੍ਰੀਤ ਕੌਰ ,ਖੁਸ਼ਪ੍ਰੀਤ ਕੌਰ ,ਹਰਜਿੰਦਰ ਕੌਰ ਅਤੇ ਜੈਸਮੀਨ ਕੌਰ ਸ਼ਾਮਲ ਹਨ ।ਮੁੱਖ ਅਧਿਆਪਕਾ ਨੇ ਮੋਹਰੀ ਵਿਦਿਆਰਥੀਆਂ ਨੂੰ ਸਨਮਾਨਤ ਕਰਦੇ ਹੋਏ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਆਸ ਕਰਦੇ ਹਨ ਕਿ ਵਿਦਿਆਰਥੀ ਅੱਗੇ ਤੋਂ ਵੀ ਵੱਧ ਚੜ੍ਹ ਕੇ ਮਿਹਨਤ ਕਰਨਗੇ ਅਤੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨਗੇ ।ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements