View Details << Back

ਵਰਿੰਦਰ ਮਿੱਤਲ ਅਗਰਵਾਲ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਨਿਯੁਕਤ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਸਿਫਾਰਿਸ਼ ’ਤੇ ਪੰਜਾਬ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਯੂਥ ਆਗੂ ਵਰਿੰਦਰ ਮਿੱਤਲ ਨੂੰ ਅਗਰਵਾਲ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮਿੱਤਲ ਦੀ ਇਸ ਨਿਯੁਕਤੀ ’ਤੇ ਅਗਰਵਾਲ ਸਮਾਜ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕੀਤਾ। ਇਸ ਦੌਰਾਨ ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਗਰਵਾਲ ਸਮਾਜ ਨੂੰ ਉੱਚਾ ਚੁੱਕਣ ਲਈ ਵਰਿੰਦਰ ਮਿੱਤਲ ਵੱਲੋਂ ਕੀਤੀ ਗਈ ਮਿਹਨਤ ਦਾ ਫਲ ਦਿੱਤਾ ਹੈ ਅਤੇ ਹੁਣ ਉਹ ਸਮਾਜ ਤੇ ਸਰਕਾਰ ਵਿਚਾਲੇ ਪੁਲ ਦਾ ਕੰਮ ਕਰਨਗੇ। ਉੱਧਰ, ਸ੍ਰੀ ਮਿੱਤਲ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ।

   
  
  ਮਨੋਰੰਜਨ


  LATEST UPDATES











  Advertisements