View Details << Back

ਵੱਡੀ ਖ਼ਬਰ: ਪੰਜਾਬ ‘ਚ 14 ਫਰਵਰੀ ਨੂੰ ਹੋਣਗੀਆਂ ਚੋਣਾਂ, ਪੜ੍ਹੋ ਪੂਰੀ ਖ਼ਬਰ

ਮਾਲਵਾ ਬਿਊਰੋ, ਚੰਡੀਗੜ੍ਹ

ਚੋਣ ਕਮਿਸ਼ਨ ਦੇ ਵੱਲੋਂ ਅੱਜ ਪੰਜਾਬ ਸਮੇਤ 5 ਸੂਬਿਆਂ ਦੀਆਂ ਚੋਣਾਂ ਦਾ ਐਲਾਨ ਕਰਦਿਆਂ ਹੋਇਆ ਕਿਹਾ ਕਿ, ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਹੋਣਗੀਆਂ, ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਆਪਣੀ ਵੈਬਸਾਈਟ ਤੇ ਪੂਰੀ ਜਾਣਕਾਰੀ ਦੇਣੀ ਹੋਵੇਗੀ। ਉਮੀਦਵਾਰ ਆਨਲਾਈਨ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ।

ਇਸ ਤੋਂ ਇਲਾਵਾ ਦਾਗੀ ਉਮੀਦਵਾਰਾਂ ਨੂੰ ਸਫ਼ਾਈ ਦੇਣੀ ਪਵੇਗੀ। ਪੰਜਾਬ ਵਿੱਚ ਉਮੀਦਵਾਰਾਂ ਨੂੰ 40 ਲੱਖ ਖਰਚਾ ਕਰਨ ਦੀ ਇਜਾਜਤ ਹੋਵੇਗੀ।
ਚੋਣ ਅਧਿਕਾਰੀਆਂ ਨੂੰ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਦਿੱਤੀ ਜਾਵੇਗੀ। ਚੋਣ ਕਮਿਸ਼ਨ ਨੇ ਕਿਹਾ ਕਿ ਕੋਰੋਨਾ ਗਾਈਡਲਾਈਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਾਂ ਹੋਣਗੀਆਂ। 15 ਜਨਵਰੀ ਤੱਕ ਰੈਲੀਆਂ ਅਤੇ ਰੋਡ ਸ਼ੋਅ ਤੇ ਰੋਕ ਹੋਵੇਗੀ।


   
  
  ਮਨੋਰੰਜਨ


  LATEST UPDATES











  Advertisements