View Details << Back

Breaking- ਪਟਿਆਲਾ ‘ਚ ਕਾਂਗਰਸੀ ਲੀਡਰ ਨੂੰ ਮਾਰੀਆਂ ਗੋਲੀਆਂ

ਪਟਿਆਲਾ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਲੱਗੇ ਚੋਣ ਜ਼ਾਬਤੇ ਦੌਰਾਨ ਪਟਿਆਲਾ ਵਿਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਕਾਂਗਰਸੀ ਆਗੂ ‘ਤੇ ਅਣਵਛਾਤੇ ਲੋਕਾਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲ਼ੀਆਂ ਲੱਗਣ ਕਾਰਣ ਤਾਰਾ ਦੱਤ ਗੰਭੀਰ ਜ਼ਖਮੀ ਹੋ ਗਿਆ।

ਜਿਸ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦਰਅਸਲ ਵਿਕਾਸ ਕਲੋਨੀ ਵਿਚ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਤਾਰਾ ਦੱਤ ‘ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀਆਂ ਲੱਗਣ ਕਾਰਣ ਤਾਰਾ ਦੱਤ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਪੁਲਸ ਅਧਿਕਾਰੀਆਂ ਅਨੁਸਾਰ ਜਦੋਂ ਤਾਰਾ ਦੱਤ ਵਿਕਾਸ ਨਗਰ ਵਿਚ ਬਣ ਰਹੀ ਆਪਣੀ ਕੋਠੀ ਵਿਖੇ ਮਜ਼ਦੂਰਾਂ ਨੂੰ ਚਾਹ ਦੇਣ ਆਇਆ ਸੀ ਤਾਂ ਉਸ ਸਮੇਂ ਅਣਪਛਾਤੇ ਵਿਅਕਤੀਆਂ ਵਲੋਂ ਉਸ ਨੂੰ ਗੋਲ਼ੀਆਂ ਮਾਰ ਦਿੱਤੀਆਂ ਗਈਆਂ। ਉਨ੍ਹਾਂ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਤਾਰਾ ਦੱਤ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਖਾਸਮ ਖਾਸ ਹੈ।


   
  
  ਮਨੋਰੰਜਨ


  LATEST UPDATES











  Advertisements