View Details << Back

ਕਰੋਨਾ ਕਹਿਰ: ਪੰਜਾਬ ਦੇ ਇਸ ਜਿਲੇ ਚ ਵਧਾਈ ਸਖਤੀ

ਮੋਹਾਲੀ

ਕੋਵਿਡ-19 ਦੇ ਲਗਾਤਾਰ ਵੱਧ ਰਹੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਈਸ਼ਾ ਕਾਲੀਆ ਵੱਲੋਂ ਨਵੇ ਹੁਕਮ ਜਾਰੀ ਕੀਤੇ ਗਏ ਹਨ।

ਨਵੇਂ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਹਫ਼ਤੇ ਦੇ ਸਾਰੇ ਦਿਨਾਂ ਵਿੱਚ ਰਾਤ 10.00 ਵਜੇ ਤੱਕ ਹੋਮ ਡਿਲਵਰੀ ਦੀ ਇਜਾਜ਼ਤ ਹੋਵੇਗੀl

ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਬਿਨਾਂ ਮਾਸਕ ਦੇ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ 1000 ਰੁਪਏ ਦਾ ਜ਼ੁਰਮਾਨਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਹਿਲਾਂ ਜਾਰੀ ਕੀਤੇ ਹੁਕਮ ਉਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਉਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾਵੇl ਉਨ੍ਹਾਂ ਕਿਹਾ ਇਹ ਹੁਕਮ 15 ਜਨਵਰੀ ਤੱਕ ਲਾਗੂ ਰਹਿਣਗੇ।

ਈਸ਼ਾ ਕਾਲੀਆ ਨੇ ਦੱਸਿਆ ਕਿ ਜੇਕਰ ਕੋਈ ਕੋਵਿਡ-19 ਦੇ ਚੱਲਦਿਆ ਇਨ੍ਹਾਂ ਹੁਕਮਾ ਦੀ ਉਲੰਘਣਾ ਕਰਦਾ ਹੈ ਤਾਂ ਉਸ ‘ਤੇ ਆਫ਼ਤ ਪ੍ਰਬੰਧਨ ਐਕਟ-2005 ਅਤੇ ਭਾਰਤੀ ਦੰਡਾਵਲੀ, 1860 ਦੇ ਸਬੰਧਿਤ ਉਪਬੰਧਾ ਦੇ ਤਹਿਤ ਅਪਰਾਧਿਕ ਕਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਆਦਾ ਭੀੜ-ਭਾੜ ਵਾਲੀਆਂ ਥਾਂਵਾ ‘ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ।


   
  
  ਮਨੋਰੰਜਨ


  LATEST UPDATES











  Advertisements