View Details << Back

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਮਿਲੀਆਂ ਟੈਲੀਫੋਨ

ਮਾਲਵਾ ਬਿਊਰੋ, ਸੰਗਰੂਰ -ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨੂੰ ਅੱਜ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਜਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਢੀਂਡਸਾ ਦੇ ਰਾਜਸੀ ਸਕੱਤਰ ਜਸਵਿੰਦਰ ਸਿੰਘ ਖਾਲਸਾ ਨਾਲ ‘ਮਾਲਵਾ ਬਿਊਰੋ’ ਦੀ ਹੋਈ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਚੋਣ ਕਮਿਸ਼ਨ ਵੱਲੋਂ ਟੈਲੀਫੋਨ ਚੋਣ ਨਿਸ਼ਾਨ ਜਾਰੀ ਕੀਤਾ ਗਿਆ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਪਣੇ ਚੋਣ ਨਿਸ਼ਾਨ ’ਤੇ ਹੀ ਚੋਣ ਲੜੇਗਾ।


ਇਹ ਵੀ ਪੜ੍ਹੋ : ਰਾਘਵ ਚੱਢਾ ਨੇ ਚੋਣ ਕਮਿਸ਼ਨ ਤੇ ਭਾਜਪਾ ’ਤੇ ਲਾਏ ਵੱਡੇ ਇਲਜ਼ਾਮ, ਕੀਤੇ 5 ਸਵਾਲ

ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਰਤੀ ਜਨਤਾ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਠਜੋੜ ਤੈਅ ਕੀਤਾ ਗਿਆ ਹੈ, ਜਦਕਿ ਪੰਜਾਬ ਲੋਕ ਕਾਂਗਰਸ ਨੂੰ ਚੋਣ ਕਮਿਸ਼ਨ ਵੱਲੋਂ ਇਸ ਤੋਂ ਪਹਿਲਾਂ ਹੀ ਚੋਣ ਨਿਸ਼ਾਨ ਖਿੱਦੋ ਖੂੰਡੀ ਜਾਰੀ ਕੀਤਾ ਜਾ ਚੁੱਕਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿਥੇ ਵੱਖ ਵੱਖ ਰਾਜਨੀਤਕ ਪਾਰਟੀਆਂ ਸਰਗਰਮੀ ਦਿਖਾ ਰਹੀਆਂ ਹਨ, ਉਥੇ ਹੀ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਧਿਰਾਂ ਵੱਲੋਂ ਵੀ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।


   
  
  ਮਨੋਰੰਜਨ


  LATEST UPDATES











  Advertisements