View Details << Back

ਵੱਡੀ ਖ਼ਬਰ: ਬਿਕਰਮ ਮਜੀਠੀਆ ਖ਼ਿਲਾਫ਼ ਚੋਣ ਕਮਿਸ਼ਨ ਨੇ ਕੀਤੀ FIR ਦਰਜ

ਮਾਲਵਾ ਬਿਊਰੋ, ਚੰਡੀਗੜ੍ਹ

ਚੋਣ ਕਮਿਸ਼ਨ ਦੇ ਵੱਲੋਂ ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਖਿਲਾਫ ਇਕ ਐਫਆਈਆਰ ਦਰਜ ਕੀਤੀ ਹੈ। ਦੱਸਣਾ ਬਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ, ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਮਜੀਠੀਆ ਸ਼ਨਿੱਚਰਵਾਰ ਨੂੰ ਡਰੱਗ ਤਸਕਰੀ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਅੰਮ੍ਰਿਤਸਰ ਪੁੱਜੇ।

ਅੰਮ੍ਰਿਤਸਰ ਪੁੱਜਣ ‘ਤੇ ਮਜੀਠੀਆ ਨੂੰ ਵੱਖ-ਵੱਖ ਥਾਵਾਂ ‘ਤੇ ਵੱਡੀ ਗਿਣਤੀ ਵਿੱਚ ਇਕੱਠ ਨੇ ਸਵਾਗਤ ਕੀਤਾ। ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਫੇਰੀ ਦਰਮਿਆਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਏ। ਚੋਣ ਕਮਿਸ਼ਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕਾਰਨ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਖਿਲਾਫ਼ ਪੁਲਿਸ ਨੇ ਡਿਜਾਸਟਰ ਮੈਨੇਜਮੈਂਟ ਐਕਟ, ਐਪੇਡੈਮਿਕ ਐਕਟ ਅਤੇ ਧਾਰਾ 144 ਦੀ ਉਲੰਘਣਾ ਦੇ ਦੋਸ਼ ਅਧੀਨ ਐਫ ਆਈ ਆਰ ਬੀਤੀ ਰਾਤ ਦਰਜ ਕੀਤੀ ਹੈ।



ਦੱਸ ਦੇਈਏ ਕਿ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਜ਼ਿਲ੍ਹੇ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਰੈਲੀਆਂ ਆਦਿ ’ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਪਰ ਸ਼ਨਿੱਚਰਵਾਰ ਨੂੰ ਜਿੱਥੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਲਈ ਅਕਾਲੀ ਵਰਕਰਾਂ ਨੇ ਜਿੱਥੇ ਕੋਰੋਨਾ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾਈਆਂ, ਉੱਥੇ ਹੀ ਧਾਰਾ 144 ਦੀ ਵੀ ਸ਼ਰੇਆਮ ਉਲੰਘਣਾ ਕੀਤੀ ਗਈ।

ਰੈਲੀ ਦੌਰਾਨ ਚੋਣ ਕਮਿਸ਼ਨ ਦੀਆਂ ਟੀਮਾਂ ਇਸ ‘ਤੇ ਨਜ਼ਰ ਰੱਖ ਰਹੀਆਂ ਸਨ, ਜਿਸ ਤੋਂ ਬਾਅਦ ਇਸ ਦੀ ਸਮੁੱਚੀ ਰਿਪੋਰਟ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਦਿੱਤੀ ਗਈ| ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਸੁਲਤਾਨਵਿੰਡ ਦੀ ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਧਾਰਾ 188 ਮਹਾਮਾਰੀ ਐਕਟ ਅਤੇ ਧਾਰਾ 144 ਤਹਿਤ ਕੇਸ ਦਰਜ ਕੀਤਾ ਗਿਆ।


   
  
  ਮਨੋਰੰਜਨ


  LATEST UPDATES











  Advertisements