View Details << Back

ਇੰਡੀਅਨ ਇਕਰੈਲੀਕਲ ਵਰਕਰਜ ਯੂਨੀਅਨ ਦੀ ਮੰਗਾਂ ਨੂੰ ਲੈਕੇ ਭਰਵੀ ਮੀਟਿੰਗ
ਕਿਸਾਨ ਯੂਨੀਅਨ ਓੁਗਰਾਹਾ ਦਾ ਮਿਲਿਆ ਵੱਡਾ ਸਮਰਥਨ

ਭਵਾਨੀਗੜ (ਗੁਰਵਿੰਦਰ ਸਿੰਘ) ਇੰਡੀਅਨ ਅਕਰੈਲਿਕ ਵਰਕਜ਼ ਯੂਨੀਅਨ ਵੱਲੋਂ ਬੀਤੇ ਦਿਨ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਹਰਕਿਸ਼ਨਪੁਰਾ ਵਿੱਚ ਚੱਲ ਰਹੀ ਆਈ.ਐਲ ਫੈਕਟਰੀ ਦੀ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਨਾਲ ਹੋਏ ਧੱਕੇਸ਼ਾਹੀ ਅਤੇ ਕਰਮਚਾਰੀਆਂ ਨਾਲ ਹੋਈਆਂ ਨਾਜਾਇਜ਼ ਟਰਾਂਸਫਰਾਂ ਨੂੰ ਲੈ ਕੇ ਇਕ ਇਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਜਾਣਕਾਰੀ ਦਿੰਦਿਆਂ ਇੰਡੀਅਨ ਅਕਰੈਲਿਕ ਵਰਕਰਜ਼ ਯੂਨੀਅਨ ਦੇ ਪ੍ਰਧਾਨ ਭੋਲਾ ਖਾ ਨੇ ਦੱਸਿਆ ਕਿ ਫੈਕਟਰੀ ਦੀ ਮੈਨੇਜਮੈਂਟ ਵੱਲੋਂ ਕੁਝ ਲੋਕਲ ਕਰਮਚਾਰੀਆਂ ਦੀ ਗ਼ਲਤ ਤਰੀਕੇ ਨਾਲ ਟਰਾਂਸਫਰ ਅਤੇ ਇੱਕ ਕਰਮਚਾਰੀ ਨੂੰ ਸਸਪੈਂਡ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਕਰਮਚਾਰੀਆਂ ਨਾਲ ਹੋ ਰਹੇ ਧੱਕੇ ਨੂੰ ਲੈ ਕੇ ਅੱਜ ਸਾਡੀ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਯੂਨੀਅਨ ਦੇ ਕੁਝ ਆਗੂਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਅਤੇ ਕਰਮਚਾਰੀਆਂ ਨੂੰ ਆ ਰਹੀਆਂ ਸੱਮਸਿਆਵਾਂ ਨੂੰ ਹੱਲ ਕਰਨ ਲਈ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਸਾਡੀ ਪ੍ਰਬੰਧਕ ਕਮੇਟੀ ਵੱਲੋਂ ਕਾਫੀ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਇਸ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ। ਉਨ੍ਹਾਂ ਫੈਕਟਰੀ ਦੀ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਸਾਡੀਆਂ ਮੰਗਾਂ ਨੂੰ ਜਲਦੀ ਨਹੀਂ ਪੂਰਾ ਕੀਤਾ ਜਾਂਦਾ ਤਾਂ ਵੱਡਾ ਪ੍ਰਦਰਸ਼ਨ ਵਿੱਢਿਆ ਜਾਵੇਗਾ। ਇਸ ਮੌਕੇ ਕਿਸਾਨ ਯੂਨੀਅਨ ਆਗੂ ਮਨਜੀਤ ਸਿੰਘ ਘਰਾਚੋਂ ਨੇ ਦੱਸਿਆ ਕਿ ਫੈਕਟਰੀ ਮੁਲਾਜ਼ਮਾਂ ਵੱਲੋਂ ਕਰਮਚਾਰੀਆਂ ਨਾਲ ਧੱਕਾ ਨਹੀਂ ਹੋਣ ਦੇਵਾਂਗੇ ਅਤੇ ਜਲਦੀ ਹੀ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾਡ਼,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਜਨਰਲ ਸੈਕਟਰੀ ਅਮਨਦੀਪ ਸਿੰਘ ਰਾਏ, ਕੈਸ਼ੀਅਰ ਗੁਰਮੀਤ ਸਿੰਘ, ਸੁਭਾਸ਼ ਚੰਦ, ਕੁਲਦੀਪ ਸਿੰਘ, ਮੱਖਣ ਸਿੰਘ ਅਤੇ ਹੋਰ ਫੈਕਟਰੀ ਕਰਮਚਾਰੀ ਮੌਜੂਦ ਸਨ ।

   
  
  ਮਨੋਰੰਜਨ


  LATEST UPDATES











  Advertisements