View Details << Back

CM ਚੰਨੀ ਨੇ ਫਿਰੋਜ਼ਪੁਰ ਦਿਹਾਤੀ ਤੋਂ ਆਸ਼ੂ ਬਾਂਗੜ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ:

ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਉਮੀਦਵਾਰ ਅਮਨਦੀਪ ਸਿੰਘ ਆਸ਼ੂ ਬਾਂਗੜ (Amandeep Singh Ashu Bangar) ਵੱਲੋਂ ਆਪ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਆਸ਼ੂ ਬਾਂਗੜ ਨੂੰ ਕਾਂਗਰਸ (Congress) ਪਾਰਟੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਸ਼ਮੂਲੀਅਤ ਕਰਵਾਈ।

ਇਸ ਮੌਕੇ ਜ਼ੀਰਾ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜੀਰਾ ਵੀ ਹਾਜ਼ਰ ਸਨ। ਚੰਡੀਗੜ੍ਹ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਤੇ ਹਰ ਪਾਸੇ ਤੋਂ ਟਿਕਟ ਵੇਚੇ ਜਾਣ ਦੇ ਦੋਸ਼ ਲੱਗ ਰਹੇ ਹਨ ਅਤੇ ਆਸ਼ੂ ਬਾਂਗੜ ਨੇ ਸਚਾਈ ਦੇ ਰਸਤੇ ‘ਤੇ ਚਲਦਿਆਂ ਹੀ ਅੱਜ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ ਹੈ।


   
  
  ਮਨੋਰੰਜਨ


  LATEST UPDATES











  Advertisements