View Details << Back

ਸਿੰਗਲਾ ਨੂੰ ਦਿਖਾਈਆ ਕਾਲੀਆ ਝੰਡੀਆ
ਅਸੀਂ ਹਮੇਸ਼ਾ ਭਾਈਚਾਰਕ ਸਾਝ ਦੇ ਹਾਮੀ ; ਸਿੰਗਲਾ

ਭਵਾਨੀਗੜ (ਗੁਰਵਿੰਦਰ ਸਿੰਘ)ਇੱਥੋਂ ਨੇੜਲੇ ਪਿੰਡ ਫਤਿਹਗੜ੍ਹ ਭਾਦਸੋਂ ਵਿਚ ਆਪਣੀ ਚੋਣ ਮੁਹਿੰਮ ਦੌਰਾਨ ਪਹੁੰਚੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਸਿੰਗਲਾ ਵੱਲੋਂ ਆਪਣੀ ਚੋਣ ਮੁਹਿੰਮ ਦੌਰਾਨ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਇਸੇ ਦੌਰਾਨ ਸ੍ਰੀ ਸਿੰਗਲਾ ਪਹਿਲਾਂ ਪਿੰਡ ਫਤਿਹਗੜ੍ਹ ਭਾਦਸੋਂ ਵਿਖੇ ਨਵੀਂ ਬਣੀ ਦਲਿਤ ਧਰਮਸ਼ਾਲਾ ਕੋਲ ਪੁੱਜੇ ਜਿੱਥੇ ਮਜ਼ਦੂਰ ਭਾਈਚਾਰੇ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਜਦੋਂ ਉਨ੍ਹਾਂ ਦਾ ਕਾਫਲਾ ਪਿੰਡ ਵੱਲ ਨੂੰ ਤੁਰਿਆ ਤਾਂ ਸੜਕ ਕਿਨਾਰੇ ਖੜ੍ਹੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂ ਹਰਜੀਤ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ ਅਤੇ ਮੱਘਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕਰਜ਼ਾ ਮੁਆਫੀ, ਰੁਜ਼ਗਾਰ ਦੇਣ ਸਮੇਤ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਸਗੋਂ ਉਲਟਾ ਕੈਬਨਿਟ ਮੰਤਰੀ ਸਿੰਗਲਾ ਨੇ ਸਟੇਡੀਅਮ ਵਾਲੀ ਥਾਂ ਵਿੱਚ ਧਰਮਸ਼ਾਲਾ ਦੀ ਉਸਾਰੀ ਕਰਵਾ ਕੇ ਪਿੰਡ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਵਿੱਚ ਤਣਾਅ ਪੈਦਾ ਕਰ ਦਿੱਤਾ ਹੈ। ਦੂਜੇ ਪਾਸੇ ਕੈਬਨਿਟ ਮੰਤਰੀ ਸਿੰਗਲਾ ਵੱਲੋਂ ਉਕਤ ਦੋਸ਼ਾਂ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਉਹ ਹਮੇਸ਼ਾ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦੇ ਹਾਮੀ ਹਨ ਅਤੇ ਪਿੰਡ ਵਿੱਚ ਅਨੇਕਾਂ ਵਿਕਾਸ ਦੇ ਕੰਮ ਨੇਪਰੇ ਚਾੜ੍ਹ ਗਏ ਹਨ।

   
  
  ਮਨੋਰੰਜਨ


  LATEST UPDATES











  Advertisements