View Details << Back

ਵੱਡੀ ਖ਼ਬਰ: ਗਣਤੰਤਰ ਦਿਵਸ ਮੌਕੇ ਕੈਪਟਨ ਅਮਰਿੰਦਰ ਦੇ ਸ਼ਹਿਰ ‘ਚ ਵਾਪਰੀ ਵੱਡੀ ਵਾਰਦਾਤ, ਪੜ੍ਹੋ ਪੂਰੀ ਖ਼ਬਰ

ਪਟਿਆਲਾ

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੇ ਹੀਰਾਬਾਗ ਗਲੀ ਨੰਬਰ 3 ਵਿੱਚ ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ।

ਗਣਤੰਤਰ ਦਿਵਸ ਦੀ ਪਰੇਡ ਤੋਂ ਬਾਅਦ ਨੌਜਵਾਨ ਦੀ ਲਾਸ਼ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

ਮ੍ਰਿਤਕ ਦੀ ਪਛਾਣ ਮਨੀ ਖਾਨ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 25 ਸਾਲ ਹੈ। ਜਾਂਚ ਲਈ ਮੌਕੇ ‘ਤੇ ਪਹੁੰਚੇ ਡੀ.ਐਸ.ਪੀ ਸਿਟੀ ਟੂ ਮੋਹਿਤ ਅਗਰਵਾਲ ਨੇ ਦੱਸਿਆ ਕਿ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਸ਼ੁਰੂਆਤੀ ਜਾਂਚ ‘ਚ ਲੱਗਦਾ ਹੈ ਕਿ ਨੌਜਵਾਨ ਦਾ ਕਤਲ ਆਪਸੀ ਰੰਜਿਸ਼ ਤੋਂ ਬਾਅਦ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਮਨੀ ਖਾਨ ਟਰੱਕ ਯੂਨੀਅਨ ਵਿੱਚ ਟਰੱਕ ਡਰਾਈਵਰਾਂ ਕੋਲ ਹੈਲਪਰ ਵਜੋਂ ਕੰਮ ਕਰਨ ਜਾਂਦਾ ਸੀ।

ਮਰਨ ਵਾਲੇ ਵਿਅਕਤੀ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮੰਗਲਵਾਰ ਦੇਰ ਰਾਤ ਆਪਣੇ ਭਰਾ ਅਤੇ ਦੋਸਤਾਂ ਨਾਲ ਸ਼ਰਾਬ ਪੀ ਰਿਹਾ ਸੀ।

ਫਿਲਹਾਲ ਪੁਲਸ ਮ੍ਰਿਤਕ ਦੇ ਭਰਾ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਰਾਤ ਨੂੰ ਕਿੰਨੇ ਸਮੇਂ ਤੋਂ ਇਕੱਠੇ ਬੈਠੇ ਸਨ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਰਾਜਿੰਦਰ ਹਸਪਤਾਲ ਭੇਜ ਦਿੱਤਾ ਗਿਆ ਹੈ।


   
  
  ਮਨੋਰੰਜਨ


  LATEST UPDATES











  Advertisements