View Details << Back

ਅਕਾਲੀ ਦਲ ਨੂੰ ਵੱਡਾ ਝਟਕਾ; ਸੀਨੀਅਰ ਲੀਡਰ ਭਾਜਪਾ ‘ਚ ਸ਼ਾਮਲ

ਪਠਾਨਕੋਟ

ਹਲਕਾ ਸੁਜਾਨਪੁਰ ‘ਚ ਉਸ ਸਮੇਂ ਚੋਣ ਮਾਹੌਲ ਬਦਲ ਗਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਦੀਪ ਸਿੰਘ ਲਮੀਨੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ‘ਚ ਸ਼ਾਮਿਲ ਹੋ ਗਏ|

ਪਿਛਲੇ ਦਿਨੀਂ ਜਲੰਧਰ ‘ਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਸੂਬਾਈ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾ ਭੇਟ ਕਰ ਕੇ ਭਾਜਪਾ ‘ਚ ਸ਼ਾਮਲ ਕੀਤਾ।

ਦੱਸਣਯੋਗ ਹੈ ਕਿ ਹਰਦੀਪ ਸਿੰਘ ਕਲੇਰ ਸੁਜਾਨਪੁਰ ਤੋਂ ਅਕਾਲੀ ਦਲ ਦੀ ਸੀਟ ‘ਤੇ ਚੋਣ ਲੜ ਚੁੱਕੇ ਹਨ, ਉਥੇ ਹੀ ਤਿੰਨ ਵਾਰ ਉਹ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਰਹਿ ਚੁੱਕੇ ਹਨ।

ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਮੌਜੂਦਾ ਸਮੇਂ ‘ਚ ਸੁਜਾਨਪੁਰ ਹਲਕੇ ਦੀਆਂ ਚੋਣ ਸਰਗਰਮੀਆਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੇ ਹੱਕ ‘ਚ ਹੋ ਗਈਆਂ ਹਨ ਕਿਉਂਕਿ ਉਹ ਵੱਡੇ ਪੱਧਰ ‘ਤੇ ਕਿਸਾਨਾਂ ਦੀ ਵੀ ਅਗਵਾਈ ਕਰਦੇ ਹਨ।


   
  
  ਮਨੋਰੰਜਨ


  LATEST UPDATES











  Advertisements