View Details << Back

ਵੱਡੀ ਖ਼ਬਰ: ਕਾਂਗਰਸ ਨੇ ਆਦਮਪੁਰ ਤੋਂ ਬਦਲਿਆ ਉਮੀਦਵਾਰ, ਮਹਿੰਦਰ ਕੇ.ਪੀ. ਨੂੰ ਦਿੱਤੀ ਟਿਕਟ

ਆਦਮਪੁਰ

ਹਲਕਾ ਆਦਮਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਕੋਟਲੀ ਦੀ ਟਿਕਟ ਕੱਟ ਕੇ ਮਹਿੰਦਰ ਸਿੰਘ ਕੇ.ਪੀ. ਨੂੰ ਦੇ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਮਹਿੰਦਰ ਸਿੰਘ ਕੇ.ਪੀ ਨਾਮਜ਼ਦਗੀ ਪੱਤਰ ਭਰ ਸਕਦੇ ਹਨ।

ਦੱਸ ਦਈਏ ਕਿ ਟਿਕਟ ਨਾ ਮਿਲਣ ਕਾਰਨ ਕੇਪੀ ਨਾਰਾਜ਼ ਚੱਲ ਰਹੇ ਸਨ। ਉਹ ਪਿਛਲੇ ਦਿਨਾਂ ਤੋਂ ਲਗਾਤਾਰ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰ ਰਹੇ ਸਨ।

ਕੇ.ਪੀ ਨੂੰ ਆਦਮਪੁਰ ਤੋਂ ਟਿਕਟ ਮਿਲਣ ਦੀ ਪੁਸ਼ਟੀ ਹੋ ​​ਗਈ ਹੈ, ਜਿੱਥੋਂ ਉਮੀਦਵਾਰ ਵਜੋਂ ਕੋਟਲੀ ਦੀ ਟਿਕਟ ਕੱਟੀ ਗਈ ਹੈ। ਮਹਿੰਦਰਾ ਕੇਪੀ ਦੇ ਭਤੀਜੇ ਅਮਰੀਕ ਸਿੰਘ ਕੇਪੀ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਅੱਜ ਮਹਿੰਦਰਾ ਕੇਪੀ ਵੱਲੋਂ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਜਾਵੇਗੀ।


   
  
  ਮਨੋਰੰਜਨ


  LATEST UPDATES











  Advertisements