View Details << Back

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

ਮਾਲਵਾ ਬਿਊਰੋ, ਚੰਡੀਗੜ੍ਹ

ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਕੋਰੋਨਾ ਪਾਬੰਦੀਆਂ ਨੂੰ ਇਕ ਹਫ਼ਤੇ ਤੱਕ ਹੋਰ ਵਧਾ ਦਿੱਤਾ ਹੈ। ਕੋਰੋਨਾ ਪਾਬੰਦੀਆਂ ਨੂੰ 8 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।

ਫਿਲਹਾਲ ਪੰਜਾਬ ਵਿਚ ਅਜੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਰੱਖਣ ਦੇ ਹੀ ਹੁਕਮ ਦਿੱਤੇ ਗਏ ਹਨ। ਨਾਈਟ ਕਰਫ਼ਿਊ ਵੀ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਉਥੇ ਹੀ ਸਮਾਗਮਾਂ ਨੂੰ ਲੈ ਕੇ ਇਨਡੋਰ ‘ਚ 500 ਅਤੇ ਆਊਟਡੋਰ ‘ਚ 1000 ਲੋਕਾਂ ਦੇ ਮੌਜੂਦ ਰਹਿਣ ਦੇ ਹੁਕਮ ਦਿੱਤੇ ਗਏ ਹਨ।

ਸਾਰਿਆਂ ਨੂੰ ਕੋੋਰੋਨਾ ਪ੍ਰੋਟੋਕਾਲ ਨੂੰ ਫਾਲੋ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਕੋਰੋਨਾ ਦੀਆਂ ਦੋਵੇਂ ਡੋਜ਼ਾਂ ਲੈਣ ਮੁਲਾਜ਼ਮ ਹੀ ਸਰਕਾਰੀ ਅਤੇ ਨਿੱਜੀ ਦਫ਼ਤਰਾਂ, ਫੈਕਟਰੀਆਂ ਅਤੇ ਉਦਯੋਗਾਂ ‘ਚ ਕੰਮ ਕਰ ਸਕਣਗੇ। ਬਾਰ,ਸਿਨੇਮਾ,ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ ‘ਚ 50 ਫ਼ੀਸਦੀ ਸਮਰੱਥਾ ਨਾਲ ਹੀ ਲੋਕ ਜਾ ਸਕਦੇ ਹਨ।

ਇਥੇ ਆਉਣ ਵਾਲੇ ਲੋਕ ਅਤੇ ਕੰਮ ਕਰਨ ਵਾਲਿਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਉਥੇ ਹੀ ਜਹਾਜ਼ ਰਾਹੀ ਆਉਣ ਵਾਲੇ ਯਾਤਰੀਆਂ ਲਈ ਫੁੱਲ ਵੈਕਸੀਨੇਸ਼ਨ ਅਤੇ 72 ਘੰਟਿਆਂ ਦੀ ਕੋਵਿਡ ਨੈਗੇਟਿਵ ਰਿਪੋਰਟ ਲਾਜ਼ਮੀ ਹੈ। ਇਸ ਦੇ ਨਾਲ ਹੀ ਜਨਤਕ ਥਾਵਾਂ, ਬਾਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ‘ਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ।


   
  
  ਮਨੋਰੰਜਨ


  LATEST UPDATES











  Advertisements