View Details << Back

ਵੱਡੀ ਖ਼ਬਰ: ਵਿਧਾਇਕ ਅਤੇ BJP ਉਮੀਦਵਾਰ ਫਤਿਹਜੰਗ ਬਾਜਵਾ ਖਿਲਾਫ਼ FIR ਦਰਜ

ਮਾਲਵਾ ਬਿਊਰੋ, ਚੰਡੀਗੜ੍ਹ

ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬਟਾਲਾ ਪੁਲਿਸ ਦੇ ਵੱਲੋਂ ਭਾਜਪਾਈ ਉਮੀਦਵਾਰ ਅਤੇ ਵਿਧਾਇਕ ਫਤਿਹਜੰਗ ਬਾਜਵਾ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਮਾਮਲਾ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਹੈ। ਇੱਥੇ ਦੱਸ ਦਈਏ ਕਿ, ਬਾਜਵਾ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ।

ਪਰ ਇਸੇ ਦੌਰਾਨ ਬਾਜਵਾ ਵਲੋਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਵੀ ਉਡਾ ਕੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਕੀਤਾ ਗਿਆ ਸੀ।

ਜਿਸ ਦੇ ਚੱਲਦੇ ਹੋਏ ਸਿ਼ਕਾਇਤ ਮਿਲਣ ਤੋਂ ਬਾਅਦ ਭਾਜਪਾ ਦੇ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਦੇ ਖਿਲਾਫ਼ ਬਟਾਲਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।


   
  
  ਮਨੋਰੰਜਨ


  LATEST UPDATES











  Advertisements