View Details << Back

ਕੈਪਟਨ ਅਮਰਿੰਦਰ ਨੂੰ ਭਾਜਪਾ ਨੇ ਕੀਤਾ ਆਊਟ, ਨਹੀਂ ਹੋਵੇਗਾ ਸੀਐਮ ਚਿਹਰਾ

ਚੰਡੀਗੜ੍ਹ

ਪੰਜਾਬ ‘ਚ ਸਾਬਕਾ ਮੁੱਖ ਮੰਤਰੀ ਨੂੰ ਵੱਡਾ ਝਟਕਾ ਲੱਗਿਆ ਹੈ। ਭਾਜਪਾ ਆਗੂ ਮਨਜਿੰਦਰ ਸਰਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਗਠਜੋੜ ਦਾ ਸੀਐਮ ਚਿਹਰਾ ਨਹੀਂ ਹੋਣਗੇ।

ਉਨਾਂ ਕਿਹਾ ਕਿ ਜੇਕਰ ਭਾਜਪਾ, ਅਮਰਿੰਦਰ ਤੇ ਸੁਖਦੇਵ ਸਿੰਘ ਢੀਂਡਸਾ ਦੀ ਸਾਂਝੀ ਸਰਕਾਰ ਬਣਦੀ ਹੈ ਤਾਂ ਪਾਇਲਟ ਭਾਵ ਮੁੱਖ ਮੰਤਰੀ ਕੋਈ ਹੋਰ ਹੋਵੇਗਾ।

ਮਨਜਿੰਦਰ ਸਰਸਾ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਚੋਣਾਂ ਤੋਂ ਬਾਅਦ ਵੀ ਕੈਪਟਨ ਸਿਸਵਾਂ ਫਾਰਮ ਹਾਊਸ ‘ਚ ਹੀ ਮਿਲਣਗੇ।

ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਮਨਜਿੰਦਰ ਸਿਰਸਾ ਨੇ ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਖਾਂ ਲਈ ਕੀਤੇ ਕੰਮਾਂ ਨੂੰ ਗਿਣਿਆ।

ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਿਆ। ਸਿੱਖ ਵਿਰੋਧੀ ਦੰਗਿਆਂ ਲਈ PM ਨੇ SIT ਦਾ ਗਠਨ ਕਰਕੇ ਦੋਸ਼ੀਆਂ ਨੂੰ ਅੰਦਰ ਕਰਵਾਇਆ।

ਮਨਜਿੰਦਰ ਸਰਸਾ ਦੇ ਇਸ ਬਿਆਨ ਤੋਂ ਬਾਅਦ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਤੋਂ ਹਟਾ ਦਿੱਤਾ ਸੀ।

ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜਨ ਦਾ ਐਲਾਨ ਕੀਤਾ। ਜਿਕਰਯੋਗ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਕੈਪਟਨ ਅਮਰਿੰਦਰ ਸਿੰਘ ਇੱਕ ਵੱਡਾ ਨਾਂਅ ਹੈ।

ਹਾਲ ਹੀ ਵਿੱਚ ਉਨ੍ਹਾਂ ਨੇ ਕਾਂਗਰਸ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ, ਜੋ ਭਾਜਪਾ ਨਾਲ ਮਿਲ ਕੇ ਚੋਣ ਲੜ ਰਹੀ ਹੈ।


   
  
  ਮਨੋਰੰਜਨ


  LATEST UPDATES











  Advertisements