View Details << Back

ਵੱਡੀ ਖ਼ਬਰ: ਫਿਰੋਜ਼ਪੁਰ ਦੇ ਜ਼ੀਰਾ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮਾਲਵਾ ਬਿਊਰੋ, ਚੰਡੀਗੜ੍ਹ–

ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਕਸਬਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੌਕਰਜ਼ ਰੈਸਟੋਰੈਂਟ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਜ਼ੀਰਾ ਵਿਖੇ ਹੌਕਰਜ਼ ਰੈਸਟੋਰੈਂਟ ਵਿਖੇ ਹੋਏ ਕਤਲ ਦੀ ਸੂਚਨਾ ਮਿਲੀ ਅਤੇ ਮੁਸਤੈਦੀ ਨਾਲ ਕੰਮ ਕਰਦੇ ਹੋਏ ਤੁਰੰਤ ਇੱਕ ਜਾਂਚ ਟੀਮ ਨੂੰ ਮੌਕੇ ‘ਤੇ ਜਾਂਚ ਲਈ ਰਵਾਨਾ ਕੀਤਾ ਗਿਆ ਅਤੇ ਮੁੱਢਲੀ ਪੜਤਾਲ ਦੌਰਾਨ ਗੁਰਪ੍ਰੀਤ ਸਿੰਘ ਉਰਫ਼ ਕਤਲ ਗੋਪੀ ਵਾਸੀ ਪੱਟੀ ਜ਼ਿਲ੍ਹਾ ਤਰਨਤਾਰਨ ਸਾਹਮਣੇ ਕਤਲ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਅੱਜ ਆਪਣੇ ਇੱਕ ਦੋਸਤ ਨਾਲ ਜ਼ੀਰਾ ਵਿਖੇ ਹਾਕਰਜ਼ ਰੈਸਟੋਰੈਂਟ ਪਹੁੰਚਿਆ, ਜਿੱਥੇ ਉਨ੍ਹਾਂ ਨੇ ਪੀਜ਼ਾ ਮੰਗਵਾਇਆ। ਇਸੇ ਦੌਰਾਨ ਹੀ ਦੋ ਹੋਰ ਅਣਪਛਾਤੇ ਵਿਅਕਤੀ ਉਥੇ ਆਏ ਜਿਨ੍ਹਾਂ ਨੇ ਹਥਿਆਰਾਂ ਨਾਲ ਫਾਇਰਿੰਗ ਕਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਹ ਵੀ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਵਿਰੁੱਧ ਪੱਟੀ ਥਾਣੇ ਵਿੱਚ ਧਾਰਾ 302, 307, 148, 149 ਤਹਿਤ ਅਸਲਾ ਐਕਟ ਦਾ ਮੁਕੱਦਮਾ ਦਰਜ ਹੈ ਅਤੇ ਇਸ ਕੇਸ ਵਿੱਚ ਉਹ ਲੋੜੀਂਦਾ ਹੈ। 17 ਨਵੰਬਰ, 2021 ਨੂੰ ਸਰਹਾਲੀ ਰੋਡ ਪੱਟੀ ਜ਼ਿਲ੍ਹਾ ਤਰਨਤਾਰਨ ਵਿਖੇ ਪੈਸਿਆਂ ਦੇ ਝਗੜੇ ਨੂੰ ਲੈ ਕੇ ਹੋਏ ਦੋਹਰੇ ਕਤਲ ਕੇਸ ਵਿੱਚ ਕੇਸ ਦਰਜ ਕੀਤਾ ਗਿਆ ਸੀ।



ਇਸ ਤੋਂ ਇਲਾਵਾ 5 ਗ੍ਰਾਮ ਹੈਰੋਇਨ ਬਰਾਮਦ ਕਰਨ ‘ਤੇ ਪੱਟੀ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਇਕ ਹੋਰ ਮਾਮਲਾ ਵੀ ਦਰਜ ਕੀਤਾ ਗਿਆ ਹੈ। ਡੀਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦਾ ਕਤਲ ਪਿਛਲੀ ਦੁਸ਼ਮਣੀ ਨੂੰ ਲੈ ਕੇ ਹੋਇਆ ਹੈ। ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਥਿਤ ਦੋਸ਼ੀਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਤੱਥ ਸਾਹਮਣੇ ਲਿਆਂਦੇ ਜਾਣਗੇ।


   
  
  ਮਨੋਰੰਜਨ


  LATEST UPDATES











  Advertisements