View Details << Back

ਵੱਡੀ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਮਾਲਵਾ ਬਿਊਰੋ, ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਲਈ ਪੰਜਵੀ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਸੰਬੰਧੀ ਸ਼ਡਿਊਲ ਨਿਰਧਾਰਿਤ ਕਰ ਦਿੱਤਾ ਗਿਆ ਹੈ।



ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੀ ਟਰਮ-2 ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ 23 ਮਾਰਚ ਤੱਕ, ਅੱਠਵੀਂ ਸ਼੍ਰੇਣੀ ਦੀ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 22 ਅਪ੍ਰੈਲ ਤੱਕ, ਦਸਵੀਂ ਸ਼੍ਰੇਣੀ ਦੀਆਂ ਇਹ ਪ੍ਰੀਖਿਆਵਾਂ 25 ਅਪ੍ਰੈਲ ਤੋਂ 12 ਮਈ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 12 ਮਈ ਤੱਕ ਕਰਵਾਈਆਂ ਜਾਣਗੀਆਂ।

ਇਨ੍ਹਾਂ ਸਾਰੀਆਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲਿਖ਼ਤੀ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ।


   
  
  ਮਨੋਰੰਜਨ


  LATEST UPDATES











  Advertisements