View Details << Back

ਚੋਣ ਨਤੀਜਿਆਂ ਤੋਂ ਪਹਿਲਾਂ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ, ਕਿਹਾ

ਚੰਡੀਗੜ੍ਹ

ਭਾਵੇਂਕਿ 20 ਫਰਵਰੀ ਨੂੰ ਪਈਆਂ ਪੰਜਾਬ ਵਿਧਾਨ ਸਭਾ ਵੋਟਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ, ਪਰ ਚੋਣ ਨਤੀਜਿਆਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਸੀਐਮ ਚੇਹਰਾ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ।
ਮਾਨ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦੀ ਪਾਰਟੀ 2022 ਦੀਆਂ ਪੰਜਾਬ ਚੋਣਾਂ ‘ਚ ਵੱਡੀ ਜਿੱਤ ਹਾਸਲ ਕਰੇਗੀ। ‘ਆਪ’ ਦੇ ਸੀਐਮ ਉਮੀਦਵਾਰ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਵੇਗੀ ਅਤੇ ਚਾਰ-ਪੰਜ ਦਹਾਕਿਆਂ ਤੱਕ ਸੂਬੇ ਵਿੱਚ ਸੱਤਾ ਵਿੱਚ ਰਹੇਗੀ।

ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ‘ਚ ਲੋਕ ਸਰਵਉੱਚ ਹਨ, ਸਿਰਫ ਧੂਰੀ ‘ਚ ਹੀ ਨਹੀਂ, ਪੂਰੇ ਪੰਜਾਬ ‘ਚ ਲੋਕਾਂ ਦਾ ਮਿਜ਼ਾਜ ਇੱਕੋ ਜਿਹਾ ਹੈ, ਲੋਕਾਂ ਨੇ ਬਹੁਤ ਦੁੱਖ ਝੱਲੇ ਹਨ, ਹੁਣ ਸਮਾਂ ਆ ਗਿਆ ਹੈ ਕਿ ਅਸੀਂ ਬਦਲਾਅ ਲਿਆਵਾਂਗੇ। ਸੂਬੇ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ ਅਤੇ ਸਰਕਾਰ ਬਣਾਵਾਂਗੇ।”


   
  
  ਮਨੋਰੰਜਨ


  LATEST UPDATES











  Advertisements