View Details << Back

ਪੰਜਾਬ ਦੇ ਇਨ੍ਹਾਂ ਸਕੂਲਾਂ-ਕਾਲਜਾਂ ‘ਚ 2 ਦਿਨਾਂ ਦੀ ਛੁੱਟੀਆਂ

ਮਾਲਵਾ ਬਿਉਰੋ, ਚੰਡੀਗੜ੍ਹ

10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣੇ ਹਨ। ਇਸ ਨੂੰ ਲੈ ਕੇ ਜਿੱਥੇ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ, ਉਥੇ ਹੀ ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਸਕੂਲਾਂ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿੱਥੇ ਵੋਟਾਂ ਦੀ ਗਿਣਤੀ ਹੋਣੀ ਹੈ।



ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਚੋਣ ਅਫ਼ਸਰਾਂ ਵੱਲੋਂ ਇਸ ਸਬੰਧੀ ਪ੍ਰੈਸ ਬਿਆਨ ਵੀ ਜਾਰੀ ਕੀਤੇ ਜਾ ਰਹੇ ਹਨ। ਜਾਣਕਾਰੀ ਦੇ ਮੁਤਾਬਕ ਜਲੰਧਰ ਹੁਸ਼ਿਆਰਪੁਰ ਅਤੇ ਫਤਹਿਗਡ਼੍ਹ ਸਾਹਿਬ ਤੋਂ ਇਲਾਵਾ ਹੋਰਨਾਂ ਕਈ ਜ਼ਿਲ੍ਹਿਆਂ ਦੇ ਚੋਣ ਅਫ਼ਸਰਾਂ ਵੱਲੋਂ 9 ਅਤੇ 10 ਮਾਰਚ ਨੂੰ ਉਨ੍ਹਾਂ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ, ਜਿੱਥੇ ਵੋਟਾਂ ਦੀ ਗਿਣਤੀ ਹੋਣੀ ਹੈ।


   
  
  ਮਨੋਰੰਜਨ


  LATEST UPDATES











  Advertisements