View Details << Back

Big Breaking : ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕਰਦਿਆਂ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਮਾਲਵਾ ਬਿਊਰੋ, ਚੰਡੀਗੜ੍ਹ

ਭਗਵੰਤ ਮਾਨ ਦੇ ਵਲੋਂ ਪੰਜਾਬ ਅੰਦਰ ਸਰਕਾਰ ਬਣਾਉਣ ਤੋਂ ਪਹਿਲਾਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਗਿਆ।

ਜਾਣਕਾਰੀ ਦੇ ਮੁਤਾਬਕ ਕੱਲ੍ਹ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਵਿਧਾਇਕ ਦਲ ਨੇਤਾ ਚੁਣਿਆ ਗਿਆ ਸੀ ਅਤੇ ਅੱਜ ਮਾਨ ਦੇ ਵੱਲੋਂ ਗਵਰਨਰ ਮੂਹਰੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਦਿਆਂ 92 ਵਿਧਾਇਕਾਂ ਦਾ ਸਮਰਥਨ ਪੱਤਰ ਵੀ ਪੇਸ਼ ਕੀਤਾ।

ਦੱਸ ਦੇਈਏ ਕਿ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਰਾਜ ਭਵਨ ਦੀ ਬਜਾਏ, ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ।

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ 13 ਮਾਰਚ ਯਾਨੀਕਿ ਕੱਲ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ, ਜੋ ਫਤਿਹ ਰੈਲੀ ਕਰਨਗੇ।

ਭਗਵੰਤ ਮਾਨ ਵੱਲੋਂ ਐਲਾਨ ਕਰਦਿਆਂ ਕਿਹਾ ਗਿਆ ਕਿ ਪੰਜਾਬ ਅੰਦਰ ਹਰ ਕਿਸੇ ਨੂੰ ਇਨਸਾਫ਼ ਮਿਲੇਗਾ, ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਵਿਦਿਆਰਥੀਆਂ ਦੇ ਲਈ ਸਕੂਲ ਕਾਲਜ ਖੋਲ੍ਹੇ ਜਾਣਗੇ ਅਤੇ ਸਕੂਲਾਂ ਤੋਂ ਇਲਾਵਾ ਕਾਲਜਾਂ ਦੀ ਹਾਲਤ ਸੁਧਾਰਨ ਦੇ ਨਾਲ ਨਾਲ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ ਅਤੇ ਵੱਡੇ ਪੱਧਰ ‘ਤੇ ਬੇਰੁਜਗਾਰਾਂ ਨੂੰ ਨੌਕਰੀਆਂ ਦਿਤੀਆਂ ਜਾਣਗੀਆਂ।


   
  
  ਮਨੋਰੰਜਨ


  LATEST UPDATES











  Advertisements