View Details << Back

ਭਗਵੰਤ ਮਾਨ ਵਲੋਂ ਪੰਜਾਬ ਦੇ DGP ਨੂੰ ਆਹ ਹੁਕਮ ਜਾਰੀ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ:

ਪੰਜਾਬ ਦੇ ਅੰਦਰ ਫਿਰ ਇੱਕ ਵਾਰ ਦਿਲ ਦਹਿਲਾਹ ਦੇਣ ਵਾਲੀ ਘਟਨਾ ਵਾਪਰੀ ਹੈ। ਦਰਅਸਲ, ਹੁਸ਼ਿਆਰਪੁਰ ਦੇ ਇੱਕ ਰੇਲਵੇ ਕਰਾਸਿੰਗ ਲਾਈਨ ਨੇੜੇ ਅਣਪਛਾਤੇ ਸ਼ਰਾਰਤੀ ਅਨਸਰਾਂ ਗਾਵਾਂ ਦਾ ਕਤਲ ਕਰ ਦਿੱਤਾ ਗਿਆ।

ਇਸ ਘਟਨਾ ਦੀ ਗੰਭੀਰ ਨੋਟਿਸ ਲੈਂਦੇ ਹੋਏ ਭਗਵੰਤ ਮਾਨ ਨੇ ਡੀਜੀਪੀ ਪੰਜਾਬ ਨੂੰ ਹੁਕਮ ਜਾਰੀ ਕੀਤੇ ਹਨ ਕਿ, ਇਸ ਘਟਨਾ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾਵੇ ਅਤੇ ਅਪਰਾਧੀਆਂ ਨੂੰ ਸਲਾਖ਼ਾਂ ਪਿੱਛੇ ਸੁੱਟਿਆ ਜਾਵੇ।

ਮਾਨ ਨੇ ਆਪਣੇ ਹੁਕਮਾਂ ਵਿੱਚ ਡੀਜੀਪੀ ਨੂੰ ਇਹ ਵੀ ਕਿਹਾ ਕਿ ਸ਼ਰਾਰਤੀ ਅਨਸਰ ਅਜਿਹੀਆਂ ਅਣਮਨੁੱਖੀ ਕਾਰਵਾਈਆਂ ਤੋਂ ਦੂਰ ਰਹਿਣ, ਕਿਉਂਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ।

ਭਗਵੰਤ ਮਾਨ ਨੇ ਸਾਫ਼ ਸ਼ਬਦਾਂ ਵਿੱਚ ਇਹ ਵੀ ਕਿਹਾ ਕਿ, ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼‍ਿਆ ਨਹੀਂ ਜਾਵੇਗਾ।


   
  
  ਮਨੋਰੰਜਨ


  LATEST UPDATES











  Advertisements