ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
Big News- ਚੋਣ ਕਮਿਸ਼ਨ ਵਲੋਂ ਪੰਜਾਬ ਦੀਆਂ ਰਾਜ ਸਭਾ ਸੀਟਾਂ ‘ਤੇ ਚੋਣ ਕਰਵਾਉਣ ਦਾ ਐਲਾਨ, 31 ਮਾਰਚ ਨੂੰ ਪੈਣਗੀਆਂ ਵੋਟਾਂ
ਨਾਮਜ਼ਦਗੀ ਪ੍ਰਕਿਰਿਆ 14 ਮਾਰਚ, 2022 ਤੋਂ ਸ਼ੁਰੂ ਹੋਵੇਗੀ: ਸੀਈਓ ਪੰਜਾਬ ਡਾ. ਰਾਜੂ
ਮਾਲਵਾ ਬਿਉਰੋ, ਚੰਡੀਗੜ੍ਹ
ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਦੇ ਪੰਜ ਮੈਂਬਰਾਂ ਦੇ ਅਹੁਦੇ ਦੀ ਮਿਆਦ ਅਪ੍ਰੈਲ 2022 ਨੂੰ ਖ਼ਤਮ ਹੋਣ ਵਾਲੀ ਹੈ, ਇਸ ਲਈ ਚੋਣ ਕਮਿਸ਼ਨ ਭਾਰਤ (ਈ.ਸੀ.ਆਈ.) ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰਾਜ ਤੋਂ ਚੁਣੇ ਗਏ ਸੁਖਦੇਵ ਸਿੰਘ, ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਅਤੇ ਸ਼ਮਸ਼ੇਰ ਸਿੰਘ ਦੂਲੋ ਸਮੇਤ ਰਾਜ ਸਭਾ ਮੈਂਬਰਾਂ ਦੇ ਅਹੁਦੇ ਦੀ ਮਿਆਦ 9 ਅਪ੍ਰੈਲ, 2022 ਨੂੰ ਸੇਵਾਮੁਕਤ ਉਪਰੰਤ ਖ਼ਤਮ ਹੋਣੀ ਹੈ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਮਿਤੀ 14 ਮਾਰਚ, 2022 ਹੈ ਅਤੇ ਨਾਮਜ਼ਦਗੀਆਂ ਪੱਤਰ ਭਰਨ ਦੀ ਪ੍ਰੀਕਿਰਿਆ ਆਰੰਭ ਹੋ ਜਾਵੇਗੀ ਜਦਕਿ ਨਾਮਜ਼ਦਗੀਆਂ ਪੱਤਰ ਭਰਨ ਦੀ ਆਖਰੀ ਮਿਤੀ 21 ਮਾਰਚ, 2022 ਹੈ। ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 22 ਮਾਰਚ, 2022 ਮਾਰਚ ਨੂੰ ਕੀਤੀ ਜਾਵੇਗੀ।
ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 24 ਮਾਰਚ 2022 ਨਿਰਧਾਰਿਤ ਕੀਤੀ ਗਈ ਹੈ। ਵੋਟਾਂ ਪੈਣ ਦਾ ਕਾਰਜ ਮਿਤੀ 31 ਮਾਰਚ 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦਾ ਕਾਰਜ 2 ਅਪ੍ਰੈਲ 2022 ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇਗਾ।
ਡਾ. ਰਾਜੂ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ ਸਕੱਤਰ, ਪੰਜਾਬ ਵਿਧਾਨ ਸਭਾ, ਚੰਡੀਗੜ੍ਹ, ਜੋ ਕਿ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਹਨ, ਕੋਲ 14.03.2022 ਤੋਂ 21.03.2022 ਤੱਕ (ਜਨਤਕ ਛੁੱਟੀ ਤੋਂ ਇਲਾਵਾ) ਕਿਸੇ ਵੀ ਦਿਨ ਦੁਪਹਿਰ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਦੇ ਵਿਚਕਾਰ ਦਾਖਲ ਕੀਤੇ ਜਾ ਸਕਦੇ ਹਨ।
18 ਮਾਰਚ, 2022 ਨੂੰ ਹੋਲੀ ਦਾ ਤਿਉਹਾਰ ਅਤੇ 20 ਮਾਰਚ, 2022 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਛੁੱਟੀ ਹੋਵੇਗੀ। ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਨੂੰ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। ਹਾਲਾਂਕਿ 19 ਮਾਰਚ, 2022 ਨੂੰ ਸ਼ਨੀਵਾਰ ਦੇ ਦਿਨ ਛੁੱਟੀ ਨਹੀਂ ਹੈ ਅਤੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਨੂੰ ਪੇਸ਼ ਕੀਤੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਫਾਰਮ 2ਸੀ ਵਿੱਚ ਦਾਖਲ ਕੀਤੇ ਜਾਣੇ ਹਨ, ਉਨ੍ਹਾਂ ਕਿਹਾ ਕਿ ਖਾਲੀ ਫਾਰਮ ਸਕੱਤਰ, ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਉਨ੍ਹਾਂ ਕਿਹਾ ਕਿ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਕਿ ਫਾਰਮ ਨਿਰਧਾਰਿਤ ਫਾਰਮੈਟ ਵਿੱਚ ਹੋਣ।
ਰਾਜ ਸਭਾ ਦੇ ਮੈਂਬਰਾਂ ਲਈ ਯੋਗਤਾ ਪ੍ਰਾਪਤ ਕਰਨ ਲਈ, ਉਮੀਦਵਾਰ ਨੂੰ ਭਾਰਤ ਵਿੱਚ ਕਿਸੇ ਵੀ ਸੰਸਦੀ ਹਲਕੇ ਵਿੱਚ ਇੱਕ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਇਸ ਨੁਕਤੇ ‘ਤੇ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਸੰਤੁਸ਼ਟ ਕਰਨ ਲਈ, ਉਮੀਦਵਾਰਾਂ ਨੂੰ ਆਪਣੇ ਵੋਟਰ ਹੋਣ ਦੇ ਸਬੂਤ ਵਜੋਂ ਵੋਟਰ ਸੂਚੀ ਵਿਚ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ।
ਉਮੀਦਵਾਰ ਨੂੰ ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨਾ ਜ਼ਰੂਰੀ ਹੋਵੇਗਾ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।
ਮਨੋਰੰਜਨ
LATEST UPDATES
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
ਪੋਸ਼ਣ ਮਹਾ ਸਮਾਰੋਹ ਦਾ ਆਯੋਜਨ
ਸੰਗਰੂਰ (ਗੁਰਵਿੰਦਰ ਸਿੰਘ ਰੋਮੀ/ ਯੁਵਰਾਜ ਹਸਨ)ਸੰਗਰੂਰ)ਪੋਸ਼ਣ ਅਭਿਆਨ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਅਧੀਨ ਭਾਰਤ ਸਰਕਾਰ ਦੇ ਇੱਕ ਪ੍ਰਮੁੱਖ ਪ੍ਰੋਗਰਾਮ ...
ਦੋ ਲੱਖ ਰੁਪਏ ਤੱਕ ਸਕਾਲਰਸ਼ਿਪ ਲੈਣ ਦੀ ਰਜਿਸਟਰੇਸ਼ਨ ਦੀ ਮਿਤੀ 13 ਅਗਸਤ ਤੱਕ
ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ ਮਿਸ਼ਨ ਫਤਹਿ ਦਾ ਆਗਾਜ਼ ਕੀਤਾ ਗਿਆ ਸੀ ਜਿਸ ਤਹਿਤ ਪੰਜਾਬ ਦੇ ਹੋਣਹਾਰ ਪਰੰਤੂ ਆਰਥਿਕ ਤੌਰ...
ਹਰਜੀਤ ਸਿੰਘ ਗਰੇਵਾਲ ਦੀ ਲੰਮੀ ਜਦੋ ਜਹਿਦ ਤੋ ਬਾਦ ਰਾਸ਼ਟਰੀ ਖੇਡਾਂ ’ਚ ਸ਼ਾਮਲ ਹੋਇਆ ਗੱਤਕਾ
ਭਵਾਨੀਗੜ੍ਹ, 18 ਮਈ (ਯੁਵਰਾਜ ਹਸਨ) : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ੍ਰ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੀ ਅਣਥੱਕ ਮਿਹਨਤ ਰੰਗ ਲਿਆਈ...
ਨਿਵੇਕਲੀ ਪਹਿਲ.ਪੁਰਾਣੇ ਵਿਦਿਆਰਥੀਆਂ ਤੇ ਪੁਰਾਣੇ ਅਧਿਆਪਕਾ ਦੀ ਇਕੱਰਤਾ 6 ਮਾਰਚ ਨੂੰ ਸਰਕਾਰੀ ਸਕੂਲ (ਲੜਕੇ) ਭਵਾਨੀਗੜ ਚ
ਭਵਾਨੀਗੜ (ਗੁਰਵਿੰਦਰ ਸਿੰਘ) ਪੁਰਾਣੀਆ ਯਾਦਾਂ ਨੂੰ ਤਾਜਾ ਰੱਖਣ ਲਈ ਸ਼੍ਰੀ ਰਾਜਿੰਦਰ ਕੁਮਾਰ ਸ਼ਰਮਾ ਰਿਟਾਇਰਡ ਮੁੱਖ ਅਧਿਆਪਕ ਅਤੇ ਪੁਰਾਣੇ ਵਿਦਿਆਰਥੀ ਜਿੰਨਾ ਵਿੱ...
Advertisements