View Details << Back

ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਕੀਤੀ ਪਹਿਲ; ਤਨਖ਼ਾਹ ਅਤੇ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਨਾਭਾ
ਹਲਕੇ ਤੋਂ AAP ਵਿਧਾਇਕ ਗੁਰਦੇਵ ਮਾਨ ਨੇ ਵਿਧਾਇਕ ਵਜੋਂ ਮਿਲਣ ਵਾਲੀ ਤਨਖ਼ਾਹ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਵਿਧਾਇਕ ਵਜੋਂ ਮਿਲਣ ਵਾਲੀ ਤਨਖ਼ਾਹ ’ਚੋਂ ਸਿਰਫ਼ ਇੱਕ ਰੁਪਿਆ ਹੀ ਲੈਣਗੇ। ਉਨ੍ਹਾਂ ਨੇ ਆਪਣੇ ਲਈ ਕਿਸੇ ਵੀ ਤਰਾਂ ਦੀ ਸੁਰੱਖਿਆ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Breaking: ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ: ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਸਰਕਾਰੀ ਰਿਹਾਇਸ਼ਾਂ ਖਾਲੀ ਕਰਨ ਦੇ ਹੁਕਮ

ਮਾਨ ਨੇ ਚੋਣਾਂ ਦੌਰਾਨ ਪ੍ਰਚਾਰ ਕਰਨ ਲਈ ਕਿਸੇ ਕਾਰ ਦਾ ਪ੍ਰਯੋਗ ਨਹੀਂ ਕੀਤਾ। ਉਨ੍ਹਾਂ ਨੇ ਪੂਰਾ ਚੋਣ ਪ੍ਰਚਾਰ ਇੱਕ ਸਾਈਕਲ ‘ਤੇ ਕੀਤਾ ਸੀ। ਮਾਨ ਦਾ ਕਹਿਣਾ ਹੈ ਕਿ ਉਹ ਨਾਭਾ ਹਲਕੇ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਅਤੇ ਲੋਕ ਨੂੰ ਮਿਲਣ ਲਈ ਵੀ ਸਾਈਕਲ ‘ਤੇ ਹੀ ਜਾਣਗੇ।


   
  
  ਮਨੋਰੰਜਨ


  LATEST UPDATES











  Advertisements