View Details << Back

Big Breaking: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਪਹਿਲੀ ਮੀਟਿੰਗ, CM ਮਾਨ ਕਰਨਗੇ ਵੱਡੇ ਐਲਾਨ

ਮਾਲਵਾ ਬਿਊਰੋ, ਚੰਡੀਗੜ੍ਹ-

ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ ਦੁਪਹਿਰ 2 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਦੱਸ ਦਈਏ ਕਿ, ਪਹਿਲੋਂ ਇਸ ਮੀਟਿੰਗ ਦਾ ਸਮਾਂ 12:30 ਦਾ ਸੀ, ਜਿਸ ਨੂੰ ਕਿ ਦੇਰ ਰਾਤ ਬਦਲ ਕੇ 2 ਵਜੇ ਦਾ ਕਰ ਦਿੱਤਾ ਗਿਆ।



ਦੱਸਣਾ ਬਣਦਾ ਹੈ ਕਿ, ਸ਼ੁਕਰਵਾਰ ਦੇਰ ਸ਼ਾਮ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 10 ਕੈਬਨਿਟ ਮੰਤਰੀਆਂ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਰਾਤ 9 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਨਾਮ ਵੀ ਐਲਾਨ ਦਿੱਤਾ ਗਿਆ।

ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਭਗਵੰਤ ਮਾਨ ਸਰਕਾਰ ਜਿਥੇ ਵੱਡੇ ਫੈਸਲੇ ਲੈ ਸਕਦੀ ਹੈ, ਉਥੇ ਹੀ ਪੰਜਾਬ ਦੇ ਮਸਲਿਆਂ ਦਾ ਵੀ ਹੱਲ ਕਰਨ ਦਾ ਐਲਾਨ ਕਰ ਸਕਦੀ ਹੈ। ਬੇਰੁਜਗਾਰਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਇਸ ਸਰਕਾਰ ਤੋਂ ਬਹੁਤ ਉਮੀਦਾਂ ਹਨ।


   
  
  ਮਨੋਰੰਜਨ


  LATEST UPDATES











  Advertisements