View Details << Back

ਭਗਵੰਤ ਮਾਨ ਸਰਕਾਰ ਨੇ ਹੁਣ ਅਧਿਕਾਰੀਆਂ ਅਤੇ ਡੀਪੂ ਹੋਲਡਰਾਂ ਨੂੰ ਦਿੱਤੀਆਂ ਹਦਾਇਤਾਂ

ਵਿਧਾਇਕ ਕੁਲਵੰਤ ਸਿੱਧੂ ਦੀ ਫੂਡ ਸਪਲਾਈ ਅਧਿਕਾਰੀਆਂ ਤੇ ਡੀਪੂ ਹੋਲਡਰਾਂ ਨੂੰ ਰਾਸ਼ਨ ਵੰਡ ਪ੍ਰਣਾਲੀ ‘ਚ ਪਾਰਦਰਸ਼ਤਾ ਲਿਆਉਣ ਦੀ ਹਦਾਇਤ
ਲੋਕਾਂ ਨੂੰ ਅਪੀਲ :- ਸੂਬੇ ‘ਚ ਤੁਹਾਡੀ ਆਪਣੀ ਸਰਕਾਰ, ਬਿਨਾਂ ਕਿਸੇ ਡਰ ਤੋਂ ਤੁਸੀਂ ਆਪਣੇ ਹੱਕ ਲਓ
ਲੁਧਿਆਣਾ

ਪੰਜਾਬ ‘ਚ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਸ ਤਰਾਂ ਭ੍ਰਿਸ਼ਟਾਚਾਰ ਦੇ ਵਿਰੋਧ ਤੇ ਆਮ ਲੋਕਾਂ ਨੂੰ ਸਰਕਾਰੀ ਕੰਮ ਕਿਸੇ ਕਿਸਮ ਦੀ ਸਮੱਸਿਆ ਨਾ ਆਉਣ ਦਾ ਪ੍ਰਣ ਕੀਤਾ ਗਿਆ ਹੈ। ਇਸੇ ਤਹਿਤ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਡੀਪੂ ਹੋਲਡਰਾਂ ਨੂੰ ਰਾਸ਼ਨ ਵੰਡ ਪ੍ਰਣਾਲੀ ‘ਚ ਪਾਰਦਰਸ਼ਤਾ ਲਿਆਉਣ ਲਈ ਕਿਹਾ।
ਉਹਨਾ ਖ਼ਾਸ ਤੌਰ ‘ਤੇ ਫੂਡ ਸਪਲਾਈ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡੀਪੂ ਹੋਲਡਰਾਂ ਨਾਲ ਤਾਲਮੇਲ ਬਣਾਉਣ ਤੇ ਸਰਕਾਰ ਵਜੋਂ ਭੇਜੀ ਸਮੱਗਰੀ ਨੂੰ ਸਮੇਂ ਸਿਰ ਡੀਪੂ ਹੋਲਡਰ ਤੱਕ ਪਹੁੰਚਾਉਣ ਤਾਂ ਜੋ ਉਹ ਸਮੱਗਰੀ ਲਾਭਪਾਤਰੀਆਂ ਤੱਕ ਸਮੇਂ ਸਿਰ ਪੁੱਜ ਸਕੇ। ਉਹਨਾ ਨਾਲ ਹੀ ਡੀਪੂ ਹੋਲਡਰਾਂ ਨੂੰ ਵੀ ਕਿਹਾ ਕਿ ਉਹ ਆਮ ਲੋਕਾਂ ਪ੍ਰਤੀ ਆਪਣੇ ਰਵੱਈਏ ‘ਚ ਨਰਮੀ ਲਿਆਉਣ ਤੇ ਸਰਕਾਰ ਵੱਲੋਂ ਭੇਜਿਆ ਰਾਸ਼ਨ ਸਮੇਂ ਸਿਰ ਤੇ ਪੂਰਾ ਲੋਕਾਂ ਤੱਕ ਪਹੁੰਚਾਉਣ।

ਵਿਧਾਇਕ ਸਿੱਧੂ ਨੇ ਕਿਹਾ ਕਿ ਇਹ ਆਮ ਹੈ ਕਿ ਫੂਡ ਅਧਿਕਾਰੀਆਂ ਤੇ ਡੀਪੂ ਹੋਲਡਰਾਂ ਦੇ ਨਾਂਹ ਪੱਖੀ ਰਵੱਈਏ ਦੀ ਸ਼ਿਕਾਇਤ ਅਕਸਰ ਆਉਂਦੀ ਹੈ, ਹੁਣ ਜੋ ਪਿੱਛੇ ਜੋ ਹੋਣਾ ਸੀ ਹੋ ਗਿਆ, ਹੁਣ ਨਾ ਤਾਂ ਉਹਨਾ ਦੇ ਸਿਆਸੀ ਆਕਾ ਤੇ ਨਾ ਹੁਣ ਗ਼ਲਤ ਕੰਮ ਹੋਵੇਗਾ, ਗ਼ਲਤ ਕੰਮ ਕਰਨ ਵਾਲੇ ਤੇ ਲੋਕਾਂ ਨੂੰ ਖੱਜਲ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਨਿਪਟਿਆ ਜਾਵੇਗਾ। ਵਿਧਾਇਕ ਸਿੱਧੂ ਨੇ ਅੰਤ ਵਿਚ ਲੋਕਾਂ ਨੂੰ ਅਪੀਲ ਕੀਤੀ ਕੀ ਹੁਣ ਸੂਬੇ ‘ਚ ਤੁਹਾਡੀ ਸਰਕਾਰ ਹੈ ਬਿਨਾਂ ਕਿਸੇ ਡਰ ਤੋਂ ਤੁਸੀਂ ਆਪਣੇ ਹੱਕ ਲੈਣੇ ਹਨ, ਹਲਕਾ ਆਤਮ ਨਗਰ ‘ਚ ਰਾਸ਼ਨ ਵੰਡ ਪ੍ਰਣਾਲੀ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਹ ਮੇਰੇ ਨੰਬਰ 978180


   
  
  ਮਨੋਰੰਜਨ


  LATEST UPDATES











  Advertisements