View Details << Back

ਵੱਡੀ ਖ਼ਬਰ: ਪੰਜਾਬ ‘ਚ ਕਣਕ ਖਰੀਦਣ ਲਈ 24,773.11 ਕਰੋੜ ਰੁਪਏ ਨੂੰ ਮਿਲੀ ਪ੍ਰਵਾਨਗੀ

ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2022 ਵਾਸਤੇ 24,773.11 ਕਰੋੜ ਰੁਪਏ ਨਗਦ ਕਰਜ਼ਾ ਹੱਦ ਮਨਜ਼ੂਰ
ਸਮੇਂ ਸਿਰ ਸੀ.ਸੀ.ਐਲ. ਜਾਰੀ ਕਰਨ ਲਈ ਭਗਵੰਤ ਮਾਨ ਵੱਲੋਂ ਕੇਂਦਰ ਦਾ ਧੰਨਵਾਦ
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਨਿਰਵਿਘਨ ਖਰੀਦਣ ਦਾ ਆਦੇਸ਼
ਇਕ ਅਪ੍ਰੈਲ ਨੂੰ ਕਣਕ ਦੀ ਖਰੀਦ ਸ਼ੁਰੂ ਵਾਲੇ ਦਿਨ ਤੋਂ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਹੋਵੇਗੀ
ਮਾਲਵਾ ਬਿਊਰੋ, ਚੰਡੀਗੜ੍ਹ

ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਣਕ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਕਰਨ ਲਈ ਕੀਤੇ ਗਏ ਠੋਸ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਅੱਜ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਪੰਜਾਬ ਵਿਚ ਕਣਕ ਖਰੀਦਣ ਲਈ ਅਪ੍ਰੈਲ-2022 ਦੇ ਅੰਤ ਤੱਕ 24,773.11 ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸੇ ਦੌਰਾਨ ਭਗਵੰਤ ਮਾਨ ਨੇ ਸਮੇਂ ਸਿਰ ਸੀ.ਸੀ.ਐਲ. ਜਾਰੀ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਕਿਉਂ ਜੋ ਇਸ ਨਾਲ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਲਈ 132 ਲੱਖ ਟਨ ਕਣਕ ਦੀ ਖਰੀਦ ਸਬੰਧੀ ਮੰਗੀ ਗਈ ਸੀ.ਸੀ.ਐਲ. ਦਾ ਵੱਡਾ ਹਿੱਸਾ ਕੇਂਦਰੀ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।


   
  
  ਮਨੋਰੰਜਨ


  LATEST UPDATES











  Advertisements