View Details << Back

Breaking: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦਿੱਤਾ ਅਸਤੀਫ਼ਾ

ਮਾਲਵਾ ਬਿਉਰੋ, ਚੰਡੀਗੜ੍ਹ

ਸੀਨੀਅਰ ਕਾਂਗਰਸੀ ਲੀਡਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖ਼ਬਰਾਂ ਮੁਤਾਬਿਕ, ਤਤਕਾਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੇਲੇ ਲਾਲ ਸਿੰਘ ਨੂੰ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।

ਪੰਜਾਬ ਵਿੱਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਕਈ ਸੀਨੀਅਰ ਲੀਡਰ ਅਸਤੀਫ਼ੇ ਦੇ ਚੁੱਕੇ ਹਨ ਅਤੇ ਅੱਜ ਲਾਲ ਸਿੰਘ ਦੇ ਵਲੋਂ ਵੀ ਅਸਤੀਫ਼ਾ ਦੇ ਦਿੱਤਾ ਗਿਆ। ਦੱਸਣਾ ਇਹ ਵੀ ਬਣਦਾ ਹੈ ਕਿ, ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਗਲੇ ਦਿਨਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਸਕਦੀਆਂ ਹਨ।

ਜਿਸ ਦੇ ਵਿੱਚ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਵੀ ਲਾਇਆ ਜਾ ਸਕਦਾ ਹੈ। ਨਵਾਂ ਚੇਅਰਮੈਨ ਕਿਹੜਾ ਹੋਵੇਗਾ, ਇਹ ਤਾਂ ਹੁਣ ਤੱਕ ਸਪੱਸ਼ਟ ਨਹੀਂ ਹੋ ਸਕਿਆ, ਪਰ ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ, ਕਣਕ ਦੀ ਵਾਢੀ ਤੋਂ ਪਹਿਲਾਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕਰ ਸਕਦੀ


   
  
  ਮਨੋਰੰਜਨ


  LATEST UPDATES











  Advertisements