View Details << Back

ਪੀ.ਆਰ.ਟੀ.ਸੀ ਦੇ ਚੇਅਰਮੈਨ ਵੱਲੋਂ ਦਿੱਤਾ ਅਸਤੀਫ਼ਾ

ਮਾਲਵਾ ਬਿਊਰੋ, ਚੰਡੀਗੜ੍ਹ

ਇਸ ਵੇਲੇ ਦੀ ਵੱਡੀ ਖ਼ਬਰ ਪੀਆਰਟੀਸੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਖ਼ਬਰਾਂ ਮੁਤਾਬਿਕ, ਪੀਆਰਟੀਸੀ ਦੇ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆ ਦੇ ਵਲੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਜਾਣਕਾਰੀ ਲਈ ਦੱਸ ਦਈਏ ਕਿ, ਤਤਕਾਲੀ ਸਰਕਾਰ ਸਮੇਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆ ਨੂੰ ਸਰਕਾਰ ਵੱਲੋਂ ਪੀਆਰਟੀਸੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।

ਪਰ, ਸਰਕਾਰ ਬਦਲਣ ਤੋਂ ਬਾਅਦ ਜਿਥੇ ਬੀਤੇ ਦਿਨੀਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਉਥੇ ਹੀ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆ ਨੇ ਵੀ ਪੀਆਰਟੀਸੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।


   
  
  ਮਨੋਰੰਜਨ


  LATEST UPDATES











  Advertisements