View Details << Back

ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ- ਡਿਪਟੀ ਕਮਿਸ਼ਨਰ

ਸੰਗਰੂਰ (ਮਾਲਵਾ ਬਿਉਰੋ) ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰਾਂ ਵਿੱਚ ਕੰਮ ਕਾਜ ਅਤੇ ਸਮੇਂ ਵਿੱਚ 7 ਅਪ੍ਰੈਲ ਤੋਂ ਤਬਦੀਲੀ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ਤੇ ਐਤਵਾਰ ਨੂੰ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜਨਤਾ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ਖੁੱਲ੍ਹੇ ਰਹਿਣਗੇ । ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੰਮਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਖੋਲ੍ਹਣ ਦੀ ਮੰਗ ਕਰਦੇ ਹਨ, ਕਿਉਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ ਅਤੇ ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

   
  
  ਮਨੋਰੰਜਨ


  LATEST UPDATES











  Advertisements