View Details << Back

ਪਾਵਰਕਾਮ ਸੀ ਐਚ ਬੀ ਤੇ ਡਬਲਿਊ ਠੇਕਾ ਕਾਮੇ ਪਰਿਵਾਰਾਂ ਅਤੇ ਬੱਚਿਆਂ ਸਮੇਤ 31 ਮਈ ਨੂੰ ਸੰਗਰੂਰ ਵੱਲ ਕਰਨਗੇ ਕੂਚ:- ਸੁਖਪਾਲ ਸਿੰਘ
ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਜੋ ਉਨ੍ਹਾਂ ਪੋਸਟਾਂ ਤੇ ਸੀ ਐਚ ਬੀ ਠੇਕਾ ਕਾਮੇ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਵਿਭਾਗ ਚ' ਲੈ ਕੇ ਰੈਗੂਲਰ ਕਰੇ ਸਰਕਾਰ

ਸੰਗਰੂਰ(ਮਾਲਵਾ ਬਿਊਰੋ) ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਸੰਗਰੂਰ ਵੱਲੋਂ ਅੱਜ ਸਰਕਲ ਦੀ ਮੀਟਿੰਗ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਦਾਨ ਬਲਿਹਾਰ ਸਿੰਘ ਸਰਕਲ ਪ੍ਰਦਾਨ ਸੁਖਪਾਲ ਸਿੰਘ ਡਵੀਜ਼ਨ ਪ੍ਰਦਾਨ ਅਸ਼ਵਨੀ ਕੁਮਾਰ ਅਤੇ ਸਾਥੀ ਜਗਸੀਰ ਸਿੰਘ ਜੱਗੀ ਅਤੇ ਰਾਹੁਲ ਵਲੋ ਕੀਤੀ ਗਈ ਅਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਸਰਕਲ ਪ੍ਰਧਾਨ ਸੁਖਪਾਲ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀ ਐਚ ਬੀ ਅਤੇ ਸੀ ਐਚ ਡਬਲਿਊ ਠੇਕਾ ਕਾਮੇ ਬਿਜਲੀ ਸਪਲਾਈ ਨੂੰ ਬਹਾਲ ਰੱਖਣ ਲਈ ਮੌਤ ਦੇ ਮੂੰਹ ਚ ਪੈ ਕੇ ਨਿਗੂਣੀਆਂ ਤਨਖਾਹਾਂ ਤੇ ਕਈ ਕਈ ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ । ਰੁਜ਼ਗਾਰ ਦੇਣ ਦੇ ਨਾਂ ਹੇਠ ਪੰਜਾਬ ਸਰਕਾਰ ਨੇ ਬਿਜਲੀ ਬੋਰਡ ਵਿਚ 1700 ਤੋਂ ਵੱਧ ਪੋਸਟਾਂ ਦਾ ਖਾਤਮਾ ਕਰ ਦਿੱਤਾ ਅਤੇ ਹੁਣ 1690 ਸਹਾਇਕ ਲਾਈਨਮੈਨਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ । ਜੋ ਠੇਕਾ ਕਾਮੇ ਪਿਛਲੇ ਲੰਮੇ ਸਮੇਂ ਤੋਂ ਲਾਈਨਮੈਨਾਂ ਦੀਆਂ ਸੇਵਾਵਾਂ ਠੇਕੇ ਦੇ ਆਧਾਰ ਤੇ ਸੀ ਐੱਚ ਬੀ ਅਤੇ ਡਬਲਿਊ ਦੀ ਪੋਲਸੀ ਦੇ ਅਧਾਰ ਤੇ ਵੱਖ ਵੱਖ ਕੰਪਨੀਆਂ ਰਾਹੀਂ ਭਰਤੀ ਕਰਕੇ ਬਿਜਲੀ ਸਪਲਾਈ ਨੂੰ ਬਹਾਲ ਰੱਖ ਰਹੇ ਹਨ ਉਨ੍ਹਾਂ ਕਾਮਿਆਂ ਨੂੰ ਸਰਕਾਰ ਨੇ ਰੈਗੂਲਰ ਕਰਨ ਤੋਂ ਪਾਸਾ ਵੱਟ ਲਿਆ ਹੈ । ਇਹ ਕਾਮੇ ਬਿਜਲੀ ਸਪਲਾਈ ਨੂੰ ਬਹਾਲ ਰੱਖਣ ਲਈ ਕਈ ਕਾਮੇ ਮੌਤ ਦੇ ਮੂੰਹ ਪੈ ਗਏ ਤੇ ਕਈ ਕਾਮੇ ਅਪੰਗ ਹੋ ਗਏ ਜਿਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜਾ ਨੌਕਰੀ ਦਾ ਪ੍ਰਬੰਧ ਤੱਕ ਨਹੀਂ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਨੇ ਕੀਤਾ । ਅਤੇ ਲੰਮੇ ਸਮਿਆਂ ਤੋਂ ਕਈ ਕਾਮਿਆਂ ਨੂੰ ਸੰਘਰਸ਼ ਦੇ ਦੌਰਾਨ ਫਾਰਗ ਘਰਾਂ ਨੂੰ ਤੋਰ ਦਿੱਤਾ ਗਿਆ ਸੀ ਅਤੇ ਜੋ ਸਰਕਾਰ ਵੱਲੋਂ ਘੱਟੋ ਘੱਟ ਰੇਟ ਮੁਤਾਬਕ ਤਨਖ਼ਾਹ ਮਿਲਣੀ ਚਾਹੀਦੀ ਹੈ ਉਹ ਵੀ ਨਹੀਂ ਦਿੱਤੀ ਜਾ ਰਹੀ । ਕੰਪਨੀਆਂ ਅਤੇ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਏਰੀਅਲ ਬੋਨਸ ਈਪੀਐਫ ਈਐਸਆਈ ਮਿਲਣਯੋਗ ਤੇਲ ਪੱਤਿਆਂ ਵਿੱਚ ਵੱਡੇ ਘਪਲੇ ਕਰ ਅਰਬਾਂ ਰੁਪਏ ਤੋਂ ਵੱਧ ਕਾਮਿਆਂ ਦਾ ਬਕਾਇਆ ਨਹੀਂ ਦਿੱਤਾ ਗਿਆ । ਜਿਸ ਦੇ ਕਾਰਨ ਠੇਕਾ ਕਾਮਿਆਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਠੇਕਾ ਕਾਮਿਆਂ ਨੇ ਮੰਗ ਕੀਤੀ ਕਿ ਪਹਿਲ ਦੇ ਆਧਾਰ ਤੇ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਸਮੂਹ ਸੀ ਐਚ ਬੀ ਤੇ ਡਬਲਿਊ ਠੇਕਾ ਕਾਮਿਆਂ ਨੂੰ ਵਿਭਾਗ ਚ ਲੇ ਕੇ ਰੈਗੂਲਰ ਕੀਤਾ ਜਾਵੇ ਛਾਂਟੀ ਕੀਤੇ ਕਾਮੇ ਨੂੰ ਬਹਾਲ ਕੀਤਾ ਜਾਵੇ ਹਾਦਸਾਗ੍ਰਸਤ ਕਾਮਿਆਂ ਦੇ ਪਰਿਵਾਰਾਂ ਨੂੰ ਮੁਆਵਜਾ ਦੀ ਅਦਾਇਗੀ ਜਾਰੀ ਕੀਤੀ ਜਾਵੇ ਅਗਰ ਸਰਕਾਰ ਇਨ੍ਹਾਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਮਿਤੀ 31 ਮਈ 2022 ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਵੱਡੀ ਗਿਣਤੀ ਚ ਸੰਗਰੂਰ ਸਰਕਲ ਵਿੱਚੋਂ ਕੰਮ ਨੂੰ ਜਾਮ ਕਰ ਸੰਗਰੂਰ ਵਿਖੇ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰਨਗੇ ।

   
  
  ਮਨੋਰੰਜਨ


  LATEST UPDATES











  Advertisements