View Details << Back

ਸੰਗਰੂਰ ਵਾਲਿਆਂ ਨੇ ਆਮ ਆਦਮੀ ਪਾਰਟੀ ਦਾ ਹੰਕਾਰ ਤੋੜਿਆ- ਸਿੱਧੂ ਲੋਂਗੋਵਾਲ

ਸੰਗਰੂਰ 29 ਜੂਨ (ਰਸ਼ਪਿੰਦਰ ਸਿੰਘ) ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਨਾ ਪਾ ਕੇ ਸੰਗਰੂਰ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਦਾ ਹੰਕਾਰ ਤੋੜਿਆ ਹੈ ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਇੰਚਾਰਜ ਸੁਨਾਮ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ ਲੋਂਗੋਵਾਲ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਪ੍ਰਗਟ ਕੀਤੇ ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ੍ਰ ਸਿਮਰਨਜੀਤ ਸਿੰਘ ਮਾਨ ਨੂੰ ਜਿੱਤਾ ਕੇ ਪੰਜਾਬੀਆਂ ਨੇ ਦਰਸਾ ਦਿੱਤਾ ਕਿ ਉਹ ਹਮੇਸ਼ਾ ਹੱਕ ਅਤੇ ਸੱਚ ਦਾ ਸਾਥ ਦਿੰਦੇ ਹਨ ਉਹਨਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਜਿੱਤਾ ਕੇ ਵੱਡਾ ਫ਼ਤਵਾ ਦਿੱਤਾ ਸੀ ਪਰ ਇਸ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਹੀ ਪੰਜਾਬ ਨੂੰ ਬਰਬਾਦੀ ਦੇ ਕੰਢੇ ਖੜਾ ਕਰ ਦਿੱਤਾ ਕਿਉਂਕਿ ਇਹ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲ ਰਹੀ ਹੈ ਅਤੇ ਸੂਬੇ ਅੰਦਰ ਆਰ ਐਸ ਐਸ ਦਾ ਏਜੰਡਾ ਲਾਗੂ ਕਰਨਾ ਚਾਹੁੰਦੀ ਹੈ ਇਹ ਸਰਕਾਰ ਚੂਠ ਦੇ ਸਹਾਰੇ ਸੱਤਾ ਵਿੱਚ ਆਈ ਸੀ ਇਸ ਨੇ ਤਿੰਨ ਮਹੀਨਿਆਂ ਵਿੱਚ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ ਸ੍ਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨਾਲ ਲੋਕਾਂ ਨੂੰ ਇਨਸਾਫ਼ ਮਿਲਣ ਦੀ ਆਸ ਜਾਗੀ ਹੈ ਉਹਨਾਂ ਸ੍ਰ ਸਿਮਰਨਜੀਤ ਸਿੰਘ ਮਾਨ ਨੂੰ ਐਮ ਪੀ ਚੁਣੇ ਜਾਣ ਤੇ ਸਮੂਚੇ ਲੋਂਗੋਵਾਲ ਨਿਵਾਸੀਆ ਵੱਲੋਂ ਵਧਾਈਆਂ ਦਿੱਤੀਆਂ ਗਈਆਂ।

   
  
  ਮਨੋਰੰਜਨ


  LATEST UPDATES











  Advertisements