ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਤਿੰਨ ਸਰਕਾਰਾਂ ਦੁਆਰਾ ਕੀਤੀਆਂ ਗਠਿਤ ਕਮੇਟੀਆਂ ਦੇ ਬਾਵਜੂਦ ਵੀ ਠੇਕਾ ਮੁਲਾਜਮ ਅਜੇ ਤੱਕ ਕੱਚੇ ਦੇ ਕੱਚੇ:-ਨਿੱਝਰ
ਚੰਡੀਗੜ (ਮਾਲਵਾ ਬਿਊਰੋ) ਆਜਾਦੀ ਤੋਂ ਪਹਿਲਾਂ ਅੰਗਰੇਜੀ ਹਕੂਮਤ ਵੱਲੋਂ ਕਾਮਿਆਂ ਨੂੰ ਤਨਖਾਹ ਘੱਟ ਦੇਣਾ, ਪਰੰਤੂ ਕੰਮ ਵੱਧ ਲੈਣਾ ਇਸ ਤਰਜ ਤੇ ਰੱਜਕੇ ਸ਼ੋਸ਼ਣ ਕੀਤਾ ਜਾਦਾ ਸੀ।ਹੁਣ ਆਜਾਦੀ ਤੋਂ ਬਾਅਦ ਦੀਆਂ ਮੋਜੂਦਾਂ ਸਰਕਾਰਾਂ ਨੇ ਵੀ ਇਹੀ ਰੀਤ ਚਲਾ ਲਈ ਹੈ।ਇਸ ਕਰਕੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਕਰਮਚਾਰੀਆਂ ਨਾਲ ਕੀਤਾ ਜਾ ਰਿਹਾ ਧੋਖਾ ਸਰਕਾਰਾਂ ਬਦਲਣ ਵਿੱਚ ਵੀ ਅਹਿਮ ਯੋਗਦਾਨ ਰੱਖਦਾ ਹੈ। ਕਿਉਕਿ, ਠੇਕਾ ਕਰਮਚਾਰੀਆਂ ਦੀ ਗਿਣਤੀ ਇੰਨੀ ਜਿਆਦਾ ਹੈ ਅਤੇ ਪਰਿਵਾਰ ਸਮੇਤ ਬਣਦਾ ਵੋਟ ਬੈਂਕ ਸਰਕਾਰ ਤੇ ਭਾਰੂ ਪੈਂਦਾ ਹੈ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ 108 ਐਂਬੂਲੈਂਸ ਇੰਪਲਾਈਜ ਯੂਨੀਅਨ ਪੰਜਾਬ ਦੇ ਪ੍ਰਧਾਨ ਸ੍ਰ ਮਨਪ੍ਰੀਤ ਸਿੰਘ ਨਿੱਝਰ ਨੇ ਦੱਸਿਆ ਕਿ ਬਾਦਲ ਸਰਕਾਰ ਨੇ ਵੀ ਚੋਣਾਂ ਦੇੇ ਨੇੜੇ 27000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਡਰਾਮਾ ਰੱਚਿਆ,ਫਿਰ ਕਾਂਗਰਸ ਸਰਕਾਰ ਨੇ ਚੋਣਾਂ ਨੇੜੇ ਇਹੀ ਡਰਾਮਾ ਖੇਡਿਆ ਤੇ 36000 ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਬੋਰਡ/ਫਲੈਕਸਾਂ ਆਦਿ ਵੀ ਲਗਵਾ ਦਿੱਤੀਆਂ।ਇਨਾਂ ਦੋਹਾਂ ਸਰਕਾਰਾਂ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਕੱਚੇ ਅਤੇ ਆਉਟਸੋਰਸ ਕੰਪਨੀਆਂ ਦੇ ਮੁਲਾਜ਼ਮਾਂ ਨਾਲ ਕੀਤੇ ਧੋਖੇ ਨੇ ਸਰਕਾਰਾਂ ਬਦਲਣ ਨੂੰ ਮਿੰਟ ਨਹੀ ਲਾਇਆ।ਹੁਣ ਪੰਜਾਬ ਨਵੀਂ ਬਣੀ ਤੀਜੀ ਸਰਕਾਰ ਨੇ ਵੀ ਜੂਨ ਮਹੀਨੇ ਦੇ ਵਿਧਾਨ ਸਭਾ ਸੈਸ਼ਣ ਵਿੱਚ ਪੱਕੇ ਕਰਨ ਦਾ ਪੈਂਤੜਾ 3 ਮੈਂਬਰੀ ਕਮੇਟੀ ਬਣਾ ਕੇ ਛੱਡ ਦਿੱਤਾ ਹੈ।ਇੱਥੇ ਇਹ ਵੀ ਦੱਸ ਦਈਏ ਕਿ ਸਮੂਹ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਤੇ ਵਿਸਵਾਸ ਕਰਕੇ ਸਰਕਾਰ ਲਿਆਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਹੈ।ਜੇਕਰ ਇਹ ਸਰਕਾਰ ਵੀ ਠੇਕਾ/ਆਉਟਸੋਰਸ ਮੁਲਾਜ਼ਮਾਂ ਨਾਲ ਧੋਖਾ ਕਰਦੀ ਹੈ ਤਾਂ ਇਸ ਸਰਕਾਰ ਨੂੰ ਵੀ ਆਉਣ ਵਾਲੇ ਸਮੇਂ ਵਿੱਚ ਬੂਰੀ ਤਰਾਂ ਦੀ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੇਸ਼ੱਕ ਸਰਕਾਰ ਨੇ ਬੀਤੇ ਦਿਨੀਂ ਕੱਚੇ/ਆਉਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬੀਤੇ ਦਿਨੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਮਨਪ੍ਰੀਤ ਨਿੱਝਰ ਨੇ ਦੱਸਿਆ ਕਿ ਇਸ ਤਰਾਂ ਦਾ ਡਰਾਮਾ ਲਗਭਗ ਪਿਛਲੇ 10 ਸਾਲਾਂ ਤੋਂ ਚੱਲ ਰਿਹਾ ਹੈ।ਕਿੳਕਿ ਕੱਚੇ ਮੁਲਾਜ਼ਮਾਂ ਨੁੰ ਪੱਕੇ ਕਰਨ ਲਈ ਕਿਸੇ ਕਮੇਟੀ ਦੇ ਗਠਨ ਦੀ ਲੋੜ ਨਹੀ ਅਤੇ ਨਾ ਹੀ ਕਿਸੇ ਐਕਟ ਦੀ ਲੋੜ ਹੈੈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਸਰਵ ਸਿੱਖਿਆ ਅਭਿਆਨ ਵਿੱਚ ਅਧਿਆਪਕ, ਕੰਪਿਉਟਰ ਟੀਚਰ,ਵਲੰਟੀਅਰਜ ਅਤੇ ਜਿਲਾ ਪ੍ਰੀਸ਼ਦ ਦੇ ਰੂਰਲ ਮੈਡੀਕਲ ਅਫਸਰ ਅਤੇ ਹੋਰ ਕਈ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮ ਬਿਨਾਂ ਕਿਸੇ ਕਮੇਟੀ ਅਤੇ ਐਕਟ ਤੋਂ ਪੱਕੇ ਕੀਤੇ ਗਏ ਹਨ।ਜੇਕਰ ਪਹਿਲਾਂ ਵੀ ਕਈ ਕਰਮਚਾਰੀ ਪਹਿਲਾਂ ਬਿਨਾਂ ਕਮੇਟੀ ਅਤੇ ਐਕਟ ਤੋਂ ਪੱਕੇ ਕੀਤੇ ਗਏ ਹਨ ਤਾਂ ਹੁਣ ਇਹ ਆਕਾਲੀ ਅਤੇ ਕਾਂਗਰਸ ਸਰਕਾਰ ਵਾਲਾ ਡਰਾਮਾ ਫਿਰ ਕਿਉਂ ਰਚਿਆ ਜਾ ਰਿਹਾ ਹੈ। 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਪਿਛਲੇ 11 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕਰੋਨਾ ਮਹਾਂਮਾਰੀ ਵਿੱਚ ਵੀ ਫਰੰਟ ਲਾਈਨ ਤੇ ਡਿਊਟੀ ਕੀਤੀ ਹੈ। ਵੋਟਾਂ ਤੋਂ ਪਹਿਲਾਂ ਵੀ ਸਾਰੇ ਉਮੀਦਵਾਰਾਂ ਨੂੰ ਮੰਗ ਪੱਤਰ ਦਿੱਤੇ ਗਏ ਸਨ, ਤੇ ਸਰਕਾਰ ਬਣਨ ਤੇ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਨੂੰ ਜਿੱਤਣ ਦੀ ਵਧਾਈ ਦਿੰਦਿਆਂ ਆਪਣੀਆਂ ਮੰਗਾਂ ਨੂੰ ਦੂਬਾਰਾ ਦੁਹਰਾਇਆ ਸੀ, ਪਰ ਹੁਣ ਤੱਕ ਸਰਕਾਰ ਨੇ ਇਹਨਾਂ ਮੁਲਾਜ਼ਮਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਸਰਕਾਰੀ ਵਿਭਾਗਾਂ ਵਿੱਚ ਕੰਮ ਕਰ ਰਹੇ ਆਉਟਸੋਰਸ ਮੁਲਾਜ਼਼ਮਾਂ ਦੀਆਂ ਸੇਵਾਵਾਂ ਨੁੰ ਪੱਕਾ ਕਰਨ ਲਈ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ ਅਤੇ ਇਨਾਂ ਆਉਟਸੋਰਸ ਕਰਮਚਾਰੀਆਂ ਨੂੰ ਸਰਕਾਰ ਆਪਣੇ ਅਧੀਨ ਕਰਕੇ ਇਨਾ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਜਾਣ ਤਾਂ ਜੋ ਪ੍ਰਾਈਵੇਟ ਠੇਕੇਦਾਰੀ ਕੰਪਨੀਆਂ ਦੀ ਲੁੱਟ ਖਸੁੱਟ ਬੰਦ ਹੋਵੇ ਅਤੇ ਸਰਕਾਰ ਅਤੇ ਮੁਲਾਜ਼ਮਾਂ ਦੋਹਾਂ ਵਰਗਾਂ ਨੂੰ ਇਸਦਾ ਫਾਇਦਾ ਹੋਵੇ। ਜੇਕਰ ਪੰਜਾਬ ਸਰਕਾਰ ਨੇ 108 ਐਂਬੂਲੈਂਸ ਦੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸਘੰਰਸ਼ ਕੀਤਾ ਜਾਵੇਗਾ।
ਮਨੋਰੰਜਨ
LATEST UPDATES
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
ਪੋਸ਼ਣ ਮਹਾ ਸਮਾਰੋਹ ਦਾ ਆਯੋਜਨ
ਸੰਗਰੂਰ (ਗੁਰਵਿੰਦਰ ਸਿੰਘ ਰੋਮੀ/ ਯੁਵਰਾਜ ਹਸਨ)ਸੰਗਰੂਰ)ਪੋਸ਼ਣ ਅਭਿਆਨ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਅਧੀਨ ਭਾਰਤ ਸਰਕਾਰ ਦੇ ਇੱਕ ਪ੍ਰਮੁੱਖ ਪ੍ਰੋਗਰਾਮ ...
ਦੋ ਲੱਖ ਰੁਪਏ ਤੱਕ ਸਕਾਲਰਸ਼ਿਪ ਲੈਣ ਦੀ ਰਜਿਸਟਰੇਸ਼ਨ ਦੀ ਮਿਤੀ 13 ਅਗਸਤ ਤੱਕ
ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ ਮਿਸ਼ਨ ਫਤਹਿ ਦਾ ਆਗਾਜ਼ ਕੀਤਾ ਗਿਆ ਸੀ ਜਿਸ ਤਹਿਤ ਪੰਜਾਬ ਦੇ ਹੋਣਹਾਰ ਪਰੰਤੂ ਆਰਥਿਕ ਤੌਰ...
ਹਰਜੀਤ ਸਿੰਘ ਗਰੇਵਾਲ ਦੀ ਲੰਮੀ ਜਦੋ ਜਹਿਦ ਤੋ ਬਾਦ ਰਾਸ਼ਟਰੀ ਖੇਡਾਂ ’ਚ ਸ਼ਾਮਲ ਹੋਇਆ ਗੱਤਕਾ
ਭਵਾਨੀਗੜ੍ਹ, 18 ਮਈ (ਯੁਵਰਾਜ ਹਸਨ) : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ੍ਰ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੀ ਅਣਥੱਕ ਮਿਹਨਤ ਰੰਗ ਲਿਆਈ...
ਨਿਵੇਕਲੀ ਪਹਿਲ.ਪੁਰਾਣੇ ਵਿਦਿਆਰਥੀਆਂ ਤੇ ਪੁਰਾਣੇ ਅਧਿਆਪਕਾ ਦੀ ਇਕੱਰਤਾ 6 ਮਾਰਚ ਨੂੰ ਸਰਕਾਰੀ ਸਕੂਲ (ਲੜਕੇ) ਭਵਾਨੀਗੜ ਚ
ਭਵਾਨੀਗੜ (ਗੁਰਵਿੰਦਰ ਸਿੰਘ) ਪੁਰਾਣੀਆ ਯਾਦਾਂ ਨੂੰ ਤਾਜਾ ਰੱਖਣ ਲਈ ਸ਼੍ਰੀ ਰਾਜਿੰਦਰ ਕੁਮਾਰ ਸ਼ਰਮਾ ਰਿਟਾਇਰਡ ਮੁੱਖ ਅਧਿਆਪਕ ਅਤੇ ਪੁਰਾਣੇ ਵਿਦਿਆਰਥੀ ਜਿੰਨਾ ਵਿੱ...
Advertisements