View Details << Back

7 ਅਗਸਤ ਨੂੰ ਆਦਰਸ਼ ਸਕੂਲ ਅਧਿਆਪਕ ਯੂਨੀਅਨ ਕਰੇਗੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ਭਗਵਾਨੀਗੜ੍ਹ (ਗੁਰਵਿੰਦਰ ਸਿੰਘ)ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ (ਪੀਪੀਪੀ ਤਰਜ਼ ਵਾਲੇ) ਅਤੇ ਦਰਜਾ ਚਾਰ ਮੁਲਾਜ਼ਮ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੱਤ ਅਗਸਤ ਦਿਨ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਦੁਹਾਈ ਦੇਣਗੇ। ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਮੱਖਣ ਸਿੰਘ ਬੀਰ,ਸੂਬਾ ਕਮੇਟੀ ਮੈਂਬਰ ਕੁਲਵੀਰ ਜਖੇਪਲ, ਸੁਖਵੀਰ ਸਿੰਘ, ਮਲਕੀਤ ਸਿੰਘ,ਮਨਜੀਤ ਸਿੰਘ ਸਲੀਮ ਖਾਨ , ਜਗਤਾਰ ਗੰਢੂਆਂ, ਦੀਪਕ ਸਿੰਗਲਾ, ਨੇ ਸਾਂਝੇ ਤੌਰ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਸੂਬੇ ਦੇ ਆਦਰਸ਼ ਸਕੂਲਾਂ ਮੁਲਾਜ਼ਮਾਂ ਦੀਆਂ ਮੰਗਾਂ ਜਾਣ ਬੁੱਝ ਕੇ ਅੱਖੋ ਓਹਲੇ ਕਰਕੇ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ। ਜਦੋਂਕਿ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਆਗੂਆਂ ਨੇ ਕਿਹਾ ਹੈ ਕਿ 22 ਜੁਲਾਈ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਪੈਨਲ ਮੀਟਿੰਗ ਵਿੱਚ ਆਦਰਸ਼ ਸਕੂਲਾਂ ਦੇ ਬੱਚਿਆਂ, ਅਧਿਆਪਕਾਂ,ਦਰਜਾ ਚਾਰ ਮੁਲਾਜ਼ਮਾਂ ਪੱਖੀ ਠੋਸ ਨੀਤੀ ਬਣਾਉਣ ਦੀ ਮੰਗ ਕਬੂਲੀ ਗਈ ਹੈ। ਇਨ੍ਹਾਂ ਅਦਾਰਿਆਂ ਦੇ ਮੁਲਾਜ਼ਮਾਂ ਦੀਆਂ ਨੌਕਰੀਆਂ ਪੱਕੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਜਦਕਿ ਇਹਨਾਂ ਸਕੂਲਾਂ ਦੇ ਮੁਲਾਜ਼ਮ ਬਾਰਾਂ ਬਾਰਾਂ ਸਾਲਾਂ ਤੋਂ ਕੱਚੀਆਂ ਨੌਕਰੀਆਂ ਕਰਨ ਲਈ ਮਜਬੂਰ ਹਨ। । । ਪਰ ਵਿਭਾਗ ਅਜੇ ਵੀ ਹੁਕਮਾਂ ਤੇ ਅਮਲ ਕਰਦਾ ਨਜ਼ਰ ਨਹੀਂ ਆ ਰਿਹਾ ਹੈ। ਉਹਨਾਂ ਕਿਹਾ ਕਿ ਵੱਖ ਵੱਖ ਸਮਿਆਂ ਤੇ ਮੈਨੇਜਮੈਂਟਾਂ ਵੱਲੋਂ ਨੌਕਰੀਓ ਕੱਢੇ ਅਧਿਆਪਕਾਂ ਨੂੰ ਵੀ ਅਜੇ ਤੱਕ ਬਹਾਲ ਨਹੀਂ ਕੀਤਾ ਗਿਆ ਹੈ। ਤਮਾਮ ਮੰਗਾਂ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਆਦਰਸ਼ ਸਕੂਲਾਂ ਦੇ ਮੁਲਾਜ਼ਮ 7 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਕੇ ਆਪਣੀਆਂ ਮੰਗਾਂ ਦੀ ਦੁਹਾਈ ਪਾਉਣਗੇ।

   
  
  ਮਨੋਰੰਜਨ


  LATEST UPDATES











  Advertisements