View Details << Back

ਪ੍ਰਾਈਵੇਟ ਬੱਸ ਅਪਰੇਟਰਾਂ ਵੱਲੋ ਆਪਣੀਆ ਮੰਗਾਂ ਨੂੰ ਲੈ ਕੇ 9 ਅਗਸਤ ਨੂੰ ਕੀਤਾ ਜਾਵੇਗਾ ਚੱਕਾ ਜਾਮ

ਭਵਾਨੀਗੜ (ਗੁਰਵਿੰਦਰ ਸਿੰਘ) ਪੰਜਾਬ ਸਰਕਾਰ ਵੱਲੋਂ ਫਰੀ ਬੱਸ ਸਫਰ ਨੂੰ ਲੈ ਕੇ ਨਿੱਜੀ ਬੱਸਾਂ ਵਾਲਿਆਂ ਨੂੰ ਜਿੱਥੀ ਵੱਡੇ ਘਾਟੇ ਦਾ ਸਾਹਮਣਾ ਕਰਨਾ ਪੈ ਰਿਹੇ ਉੱਥੇ ਹੀ ਨਿੱਜੀ ਬੱਸ ਅਪਰੇਟਰਾਂ ਵੱਲੋ ਲਗਾਤਰ ਪੰਜਾਬ ਸਰਕਾਰ ਨਾਲ ਮੀਟਿੰਗਾਂ ਬੇਸੀਟਾ ਰਹਿਣ ਤੋ ਬਾਅਦ ਪੰਜਾਬ ਸਰਕਾਰ ਵੱਲੋ ਬੱਸ ਅਪਰੇਟਰਾਂ ਨੂੰ ਅਣਗੌਲਿਆਂ ਕਰਨ ਖ਼ਿਲਾਫ ਪ੍ਰਾਈਵੇਟ ਬੱਸ ਅਪਰੇਟਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਾਈਵੇਟ ਬੱਸ ਅਪਰੇਟਰ ਵੱਲੋ 9 ਅਗਸਤ ਨੂੰ ਆਪਣੀਆਂ ਬੱਸਾਂ ਦਾ ਚੱਕਾ ਜਾਮ ਕਰਕੇ ਪ੍ਰਦਰਸ਼ਨ ਕਰਨਗੇ। ਅੱਜ ਜਿਲਾ ਸੰਗਰੂਰ ਦੇ ਪ੍ਰਾਈਵੇਟ ਬੱਸ ਯੂਨੀਅਨ ਸੰਗਰੂਰ ਦੇ ਪ੍ਰਧਾਨ ਗਮਦੂਰ ਸਿੰਘ ਫੱਗੂਵਾਲਾ, ਜੋਗਿੰਦਰ ਸਿੰਘ ਮੇਲੀ, ਭੁਪਿੰਦਰ ਸਿੰਘ ਰੰਧਾਵਾ, ਕਰਮਜੀਤ ਸਿੰਘ, ਦਿਆਕਰਨ ਸਿੰਘ ਘੁਮਾਣ, ਗੁਰਬਿੰਦਰ ਸਿੰਘ ਧਾਲੀਵਾਲ ਅਤੇ ਰਾਮ ਲਾਲ ਚਾਵਲਾ ਨੇ ਮੀਟਿੰਗ ਬਾਅਦ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਦੀ ਜ਼ਿਮਨੀ ਚੋਣ ਤੋ ਬਾਅਦ ਯੂਨੀਅਨ ਨਾਲ ਮੀਟਿੰਗ ਕਰਕੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਲੰਬਾ ਸਮਾ ਲੰਘਣ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਜਿੱਥੇ ਪੰਜਾਬ ਦੇ ਪ੍ਰਾਈਵੇਟ ਬੱਸ ਅਪਰੇਟਾਂ ਨੂੰ ਕੋਰੋਨਾ ਕਾਲ ਦੌਰਾਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਅਤੇ ਪੰਜਾਬ ਸਰਕਾਰ ਦੇ ਵੱਲੋ ਔਰਤਾਂ ਦੇ ਫਰੀ ਬੱਸ ਸਫਰ ਦੇ ਫੈਸਲੇ ਕਾਰਨ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਬਹੁਤ ਨੁਕਸਾਨ ਝਲਣਾ ਪੈ ਰਿਹਾ ਹੈ ਅਤੇ ਉਹਨਾ ਪੰਜਾਬ ਸਰਕਾਰ ਕੋਲ ਪਹਿਲਾ ਵੀ ਕਈ ਮੀਟਿੰਗਾਂ ਕਰ ਆਪਣੀਆਂ ਮੰਗਾਂ ਰੱਖਿਆ ਸੀ ਪਰ ਪੰਜਾਬ ਸਰਕਾਰ ਦੇ ਵੱਲੋ ਇਸ ਨੂੰ ਅਣਗੋਹਿਲਾ ਗਿਆ ਅਤੇ ਇਸ ਦੇ ਚਲਦਿਆ ਪ੍ਰਾਈਵੇਟ ਬੱਸ ਅਪਰੇਟਰ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਭਰ ਦੇ ਬੱਸ ਅਪਰੇਟਰਾਂ ਵੱਲੋ 9 ਅਗਸਤ ਨੂੰ ਚੱਕਾ ਜਾਮ ਕੀਤਾ ਜਾਵੇਗਾ ਤਾ ਜੋ ਸਰਕਾਰ ਦੀਆ ਨਿੰਦਾ ਖੁਲ ਸਕਣ ਅਤੇ ਪੰਜਾਬ ਸਰਕਾਰ ਪ੍ਰਾਈਵੇਟ ਬੱਸ ਅਪਰੇਟਰਾਂ ਦੀਆ ਮੰਗਾਂ ਵੱਲ ਧਿਆਨ ਦੇ ਮੰਗਾਂ ਨੂੰ ਪੂਰਾ ਕਰੇ ।

   
  
  ਮਨੋਰੰਜਨ


  LATEST UPDATES











  Advertisements