View Details << Back

ਆਦਰਸ਼ ਸਕੂਲ ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਦੀ ਦੀ ਕੋਠੀ ਮੂਹਰੇ ਦਿੱਤਾ ਜ਼ਬਰਦਸਤ ਧਰਨਾ
ਨੌਕਰੀਆਂ ਪੱਕੀਆਂ ਕਰਨ ਦੀ ਕੀਤੀ ਮੰਗ

ਸੰਗਰੂਰ (ਗੁਰਵਿੰਦਰ ਸਿੰਘ) ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ (ਪੀ ਪੀ ਪੀ ਤਰਜ਼) ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਤੇ ਆਪਣੀਆਂ ਹੱਕੀ' ਤੇ ਜਾਇਜ਼ ਮੰਗਾਂ ਨੂੰ ਲੈ ਕੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ,ਜਨਰਲ ਸਕੱਤਰ ਸੁਖਵੀਰ ਸਿੰਘ ,ਜਥੇਬੰਦਕ ਸਕੱਤਰ ਮਲਕੀਤ ਸਿੰਘ ਕਾਲੇਕੇ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਦਰਸ਼ ਸਕੂਲਾਂ ਵਿੱਚ 12-12 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਨੌਕਰੀਆਂ ਪੱਕੀਆਂ ਕੀਤੀਆਂ ਜਾਣ ਅਤੇ ਇਨ੍ਹਾਂ ਮੁਲਾਜ਼ਮਾਂ ਤੇ ਗਰੇਡ ਪੇ ਲਾਗੂ ਕੀਤਾ ਜਾਵੇ ਅਤੇ ਤਨਖਾਹ ਸਿੱਧੀਆਂ ਸਰਕਾਰੀ ਖਜ਼ਾਨੇ ਵਿਚੋਂ ਜਾਰੀ ਕੀਤੀਆਂ ਜਾਣ। ਮੀਤ ਪ੍ਰਧਾਨ ਜਸਬੀਰ ਸਿੰਘ ਗਲੋਟੀ, ਅਮਨਦੀਪ ਸਿੰਘ ਕੈਂਥ, ਸਰਬਜੀਤ ਕੌਰ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਆਦਰਸ਼ ਸਕੂਲਾਂ ਵਿਚੋਂ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਤੇ ਸਰਕਾਰ ਆਪਣੀ ਜ਼ਿੰਮੇਵਾਰੀ ਨਾਲ ਚਲਾਵੇ। ਦੀਪਕ ਸਿੰਗਲਾ ਅਤੇ ਖੁਸ਼ਬੀਰ ਮੱਟੂ ਨੇ ਸੰਬੋਧਨ ਚ ਕਿਹਾ ਕਿ 2019 ਵਿਚ ਹੋਈ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀ ਸਿੱਧੀ ਭਰਤੀ ਦੀ ਮੈਰਿਟ ਲਿਸਟ'ਚ ਆਏ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦਾ ਤਜਰਬਾ ਮੰਨ ਕੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ। ਜਿਹੜੇ ਕਿ ਪਿਛਲੀ ਸਰਕਾਰ ਨੇ ਇੱਕ ਸਾਜ਼ਿਸ਼ ਤਹਿਤ ਰੋਕ ਲਏ ਸਨ ।ਉਨ੍ਹਾਂ ਕਿਹਾ ਕਿ ਨੌਕਰੀਓਂ ਕੱਢੇ ਅਧਿਆਪਕਾਂ ਨੂੰ ਬਹਾਲ ਕੀਤਾ ਜਾਵੇ। ਮੱਖਣ ਸਿੰਘ ਬੀਰ ਨੇ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ 22 ਅਗਸਤ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਗਿਆ ਹੈ। ਇਸ ਮੌਕੇ ਮੈਡਮ ਸੁਖਦੀਪ ਕੌਰ,ਸੁਖਚੈਨ ਸਿੰਘ, ਗੁਰਚਰਨ ਸਿੰਘ, ਸਲੀਮ ਖਾਨ, ਅਮਿਤ ਮਹਿਤਾ, ਵਰਿੰਦਰ ਸਿੰਘ, ਮੈਡਮ ਪਰਵਿੰਦਰ ਕੌਰ, ਮੈਡਮ ਵੀਰਪਾਲ ਕੌਰ, ਮੈਡਮ ਮੋਨਿਕਾ ਰਾਣੀ, ਮੈਡਮ ਰਜਨਦੀਪ ਕੌਰ, ਮੈਡਮ ਕਮਲਦੀਪ ਕੌਰ ਅਮਰਪਾਲ ਜੋਸੀ ਆਦਿ ਮੌਜੂਦ ਸਨ।

   
  
  ਮਨੋਰੰਜਨ


  LATEST UPDATES











  Advertisements