View Details << Back

ਘਰਾਚੋਂ ਚ ਤੀਆਂ ਦੀ ਧੂੰਮ.ਮੇਲੇ ਦਾ ਰੂਪ ਧਾਰਨ ਕਰਿਆ ਤੀਜ ਦਾ ਪ੍ਰੋਗਰਾਮ

ਭਵਾਨੀਗੜ੍ਹ ਅਗਸਤ (ਗੁਰਵਿੰਦਰ ਸਿੰਘ)ਪਿੰਡ ਘਰਾਚੋਂ ਵਿਖੇ ਗਰਾਮ ਪੰਚਾਇਤ ਅਤੇ ਕਮੇਟੀ ਵੱਲੋਂ ਦੋ ਦਿਨਾਂ ਤੀਆਂ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਵੀਰ ਸਿੰਘ ਸੁਖਵੀਰ ਸਿੰਘ ਰਾਜਨੀਤਿਕ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਡਾ. ਗੁਰਜੀਤ ਸਿੰਘ ਘਰਾਚੋ ਪ੍ਰੋਫ਼ੈਸਰ ਅਤੇ ਸਾਬਕਾ ਸਰਪੰਚ ਪਰਮਜੀਤ ਸਿੰਘ ਨੇ ਇਸ ਮੌਕੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਅਗਲੇ ਸਾਲ ਪ੍ਰੋਗਰਾਮ ਕਰਵਾਉਣ ਦੀ ਕਾਮਨਾ ਕੀਤੀ।। ਹਰਦੀਪ ਕੌਰ ਪਤਨੀ ਗੁਰਮੇਲ ਸਿੰਘ ਸਰਪੰਚ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਅਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਮੇਟੀ ਦੇ ਪ੍ਰਧਾਨ ਮੁਕੇਸ਼ ਮਿੱਤਲ ਨੇ ਦੱਸਿਆ ਕਿ ਇਹ ਮੇਲਾ ਹਰੇਕ ਤੀਆਂ ਤੇ ਕਰਵਾਇਆ ਜਾਂਦਾ ਹੈ। ਇਸ ਮੌਕੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੇ ਕਿਹਾ ਕਿ ਇਸ ਨਾਲ ਸਾਡੇ ਪੰਜਾਬੀਆਂ ਦਾ ਸੱਭਿਆਚਾਰ ਕਾਇਮ ਰਹੇਗਾ ਤੇ ਅਸੀਂ ਮੁਕੇਸ਼ ਮਿੱਤਲ ਨੂੰ ਵਧਾਈ ਦਿੰਦੇ ਹਾਂ ਜਿਨ੍ਹਾਂ ਨੇ ਇੰਨਾ ਵੱਡਾ ਉਪਰਾਲਾ ਕੀਤਾ। ਮੁੱਖ ਮਹਿਮਾਨ ਹਰਦੀਪ ਕੌਰ, ਰਾਜ ਕੌਰ ਰਾਸ਼ਟਰਪਤੀ ਐਵਾਰਡ ਹੈਂਡਬਾਲ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਦੀਪਕ ਕੁਮਾਰ ਨੂੰ ਇਸ ਮੌਕੇ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਗੁਰਮੀਤ ਸਿੰਘ ਹਰਦੀਪ ਸਿੰਘ ਰਾਜਵੀਰ ਸਿੰਘ ਭਗਵੰਤ ਸਿੰਘ ਖੁਸ਼ਪ੍ਰੀਤ ਸਿੰਘ ਹਰਦੇਵ ਸਿੰਘ ਰਾਜੂ ਸਿੰਘ ਅਵਤਾਰ ਸਿੰਘ ਬਲਵਿੰਦਰ ਸਿੰਘ ਕੁਲਵਿੰਦਰ ਸਿੰਘ ਗਮਦੂਰ ਸਿੰਘ ਬੀਰੇਂਦਰ ਸਿੰਘ ਆਦਿ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements