View Details << Back

ਸੰਸਕਾਰ ਵੈਲੀ ਸਮਾਰਟ ਸਕੂਲ ਚ ਸੁਤੰਤਰਤਾ ਦਿਵਸ ਬੜੇ ਧੂਮ-ਧਾਮ ਨਾਲ ਮਨਾਇਆ
ਸਕੂਲ ਮੈਨੇਜਮੈਂਟ ਵੱਲੋਂ ਇਕੱਠੇ ਹੋ ਕੇ ਝੰਡੇ ਦੀ ਰਸਮ ਕੀਤੀ ਅਦਾ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ ਵਿਖੇ ਸੁਤੰਤਰਤਾ ਦਿਵਸ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ।15 ਅਗਸਤ ਇੱਕ ਅਜਿਹਾ ਦਿਨ ਹੈ ਸੋ ਸਾਨੂੰ ਸਾਡੀ ਆਜ਼ਾਦੀ ਦੀ ਯਾਦ ਦਿਵਾਉਂਦਾ ਹੈ । ਓਨਾਂ ਦੇਸ਼ ਭਗਤਾਂ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਆਪਣਾ ਘਰ ਪਰਿਵਾਰ, ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਇਸ ਦਿਨ ਸਾਰੇ ਬੱਚਿਆਂ ਦੇ ਚਿਹਰਿਆਂ ਤੇ ਖੁਸ਼ੀ ਅਤੇ ਮਾਣ ਦੀ ਭਾਵਨਾ ਸਪਸ਼ਟ ਤੌਰ ਤੇ ਦੇਖੀ ਜਾ ਸਕਦੀ ਸੀ ਕਿ ਭਾਰਤ ਆਪਣਾ 75ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਸੀ ।ਪ੍ਰੋਗਰਾਮ ਦੀ ਸ਼ੁਰੂਆਤ ਬੜੀ ਹੀ ਧੂਮਧਾਮ ਨਾਲ ਕੀਤੀ ਗਈ। ਮੁੱਖ ਮਹਿਮਾਨ ਵਜੋਂ ਸ੍ਰੀ ਸੰਜੇ ਗਰਗ( ਜ਼ੁਡੀਸ਼ੀਅਲ ਮੈਂਬਰ,ਇਨਕਮ ਟੈਕਸ ਟਿ੍ਬਿਊਨਲ ਭਾਰਤ ਸਰਕਾਰ) ਅਤੇ ਸ੍ਰੀਮਤੀ ਸ਼ੁਸ਼ਮਾ ਗਰਗ ( ਜ਼ਿਲ੍ਹਾ ਖਪਤਕਾਰ ਨਿਵਾਰਨ ਪੰਚਕੂਲਾ) ਨੂੰ ਸਵਾਗਤ ਵਜੋਂ ਗੁਲਦਸਤੇ ਦੇ ਕੇ ਕੀਤੀ ਗਈ ਸੀ। ਸਮਾਗਮ ਵਿੱਚ ਸਕੂਲ ਦੇ ਪ੍ਰਬੰਧਕ ਸ੍ਰੀ ਧਰਮਵੀਰ ਗਰਗ,ਸ੍ਰੀ ਸੰਜੀਵ ਗੋਇਲ ਅਤੇ ਸ੍ਰੀ ਈਸ਼ਵਰ ਬਾਂਸਲ ਉਪਸਥਿਤ ਹੋਏ। ਸ੍ਰੀ ਸੰਜੇ ਗਰਗ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਦੇਸ਼ ਦੀ ਅਜ਼ਾਦੀ ਅਤੇ ਤਿਰੰਗੇ ਦੇ ਮਹੱਤਵ ਨੂੰ ਵਿਦਿਆਰਥੀਆਂ ਨਾਲ ਸਾਂਝੇ ਕੀਤਾ। ਸਕੂਲ ਦੇ ਪ੍ਰਬੰਧਕ, ਮੁੱਖ ਅਧਿਆਪਕਾ ਅਤੇ ਮੁੱਖ ਮਹਿਮਾਨਾਂ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਕੀਤੀ ਗਈ ਅਤੇ ਦੇਸ਼ ਭਗਤੀ ਦੀ ਅਸਲ ਭਾਵਨਾ ਨੂੰ ਉਜਾਗਰ ਕੀਤਾ ਗਿਆ । ਸਾਰੇ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਗੀਤ ਗਾਇਆ ਗਿਆ। ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਦੇਸ਼ ਭਗਤੀ ਸੰਬੰਧਿਤ ਗੀਤ ਗਾਏ ਗਏ। ਇਸ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਸੁਤੰਤਰਤਾ ਦਿਵਸ ਬਾਰੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਭਾਸ਼ਣ ਦਿੱਤਾ ਗਿਆ। ਵਿਦਿਆਰਥੀਆਂ ਦੁਆਰਾ ਏਕਤਾ ਦੀ ਭਾਵਨਾ ਨੂੰ ਦਰਸਾਉਂਦੇ ਹੋਏ ਬਹੁਤ ਵਧੀਆ ਨਾਟਕ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੇ ਗੀਤ, ਡਾਂਸ ਅਤੇ ਯੋਗਾ ਸਟੰਟ ਵੀ ਕੀਤੇ ਗਏ। ਸਕੂਲ ਦੇ ਪ੍ਰਬੰਧਕ ਸ੍ਰੀ ਧਰਮਵੀਰ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਅਜ਼ਾਦੀ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਸਕੂਲ ਦੇ ਮੁੱਖ ਅਧਿਆਪਕਾ ਅਮਨ ਨਿੱਝਰ ਨੇ ਸੁਤੰਤਰਤਾ ਦਿਵਸ ਬਾਰੇ ਭਾਸ਼ਣ ਦਿੱਤਾ ਜਿਸ ਵਿੱਚ ਉਹਨਾਂ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਬਾਰੇ ਜਾਗਰੂਕ ਕੀਤਾ ਅਤੇ ਬੱਚਿਆਂ ਅਤੇ ਅਧਿਆਪਕਾਵਾਂ ਦੀਆਂ ਕੋਸ਼ਿਸ਼ਾਂ ਅਤੇ ਸਖ਼ਤ ਮਿਹਨਤ ਦੀ ਪ੍ਰਸੰਸਾ ਕਰਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਦੇਸ਼-ਭਗਤੀ ਲਿਆਉਣ ਦੀ ਅਪੀਲ ਕੀਤੀ। ਸਕੂਲ ਪ੍ਰਬੰਧਕ ਅਤੇ ਮੁੱਖ ਅਧਿਆਪਕਾ ਵੱਲੋਂ ਮੁੱਖ ਮਹਿਮਾਨ ਨੂੰ ਤੋਹਫ਼ਾ ਵੀ ਦਿੱਤਾ ਗਿਆ । ਸਾਰੇ ਵਿਦਿਆਰਥੀਆਂ ਵਿੱਚ ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਦੇਖਣ ਵਾਲੀ ਸੀ । ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਮਠਿਆਈ ਦਿੱਤੀ ਗਈ।

   
  
  ਮਨੋਰੰਜਨ


  LATEST UPDATES











  Advertisements