View Details << Back

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸਬੰਧੀ ਵਿਨਰਜੀਤ ਗੋਲਡੀ ਵੱਲੋਂ ਭਵਾਨੀਗਡ਼੍ਹ ਚ' ਹੋਈ ਮੀਟਿੰਗ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਬਰਸੀ ਮਨਾਈ ਜਾ ਰਹੀ ਹੈ। ਇਸ ਸਬੰਧੀ ਅੱਜ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਵਿਨਰਜੀਤ ਸਿੰਘ ਗੋਲਡੀ ਵੱਲੋਂ ਭਵਾਨੀਗੜ੍ਹ ਸਰਕਲ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਨੇ ਪਾਰਟੀ ਵਰਕਰਾਂ ਨੂੰ ਪ੍ਰੇਰਤ ਕੀਤਾ ਕਿ ਵੱਧ ਤੋਂ ਵੱਧ ਇਸ ਸ਼ਹੀਦੀ ਸਮਾਗਮ ਵਿੱਚ ਵਰਕਰਾਂ ਦਾ ਇਕੱਠ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ 20 ਅਗਸਤ ਨੂੰ ਲੌਂਗੋਵਾਲ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼ਿਰਕਤ ਕਰੇਗੀ। ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਨੂੰ ਕਮਜ਼ੋਰ ਕਰਨ ਲਈ ਪੰਥ ਵਿਰੋਧੀ ਤਾਕਤਾਂ ਸਰਗਰਮ ਹੋ ਰਹੀਆਂ ਹਨ ਜਿਨ੍ਹਾਂ ਦਾ ਸਾਹਮਣਾ ਕਰਨ ਲਈ ਪੰਥਕ ਜਥੇਬੰਦੀਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਇਸ ਮੌਕੇ ਹਰਦੇਵ ਸਿੰਘ ਕਾਲਾਝਾਡ਼, ਰੁਪਿੰਦਰ ਸਿੰਘ ਰੰਧਾਵਾ, , ਨਛੱਤਰ ਸਿੰਘ, ਅਜੈਬ ਸਿੰਘ ਗਹਿਲਾਂ, ਬਾਵੀ ਗਰੇਵਾਲ, ਰੰਗੀ ਖਾਂ, ਦਿਲਬਾਗ ਸਿੰਘ ਆਲੋਅਰਖ, ਪਰਮਜੀਤ ਸਿੰਘ, ਕਰਨੈਲ ਸਿੰਘ ਸਹੋਤਾ, ਜਗਦੇਵ ਸਿੰਘ ਪੰਨਵਾਂ, ਲੱਕੀ ਭਵਾਨੀਗੜ੍ਹ, ਬੀਬੀ ਕਰਮਜੀਤ ਕੌਰ ਰਾਜਪੁਰਾ, ਜਗਤਾਰ ਸਿੰਘ ਰੋਸ਼ਨ ਵਾਲਾ,ਪ੍ਰਸ਼ੋਤਮ ਸਿੰਘ ਫੱਗੂਵਾਲਾ ਅਤੇ ਦਰਸ਼ਨ ਸਿੰਘ ਦਿਆਲਗਡ਼੍ਹ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।


   
  
  ਮਨੋਰੰਜਨ


  LATEST UPDATES











  Advertisements