View Details << Back

22 ਦੀ ਪੈਨਲ ਮੀਟਿੰਗ ਵਿੱਚ ਆਦਰਸ਼ ਸਕੂਲ ਅਧਿਆਪਕ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ
ਮੰਗਾਂ ਨੂੰ ਅਣਗੌਲਿਆਂ ਕਰਨ ਤੇ ਜਥੇਬੰਦੀ ਵਿੱਢੇਗੀ ਵਿਰਾਟ ਅੰਦੋਲਨ

ਸੰਗਰੂਰ (ਮਾਲਵਾ ਬਿਊਰੋ) ਸਕੂਲ ਅਧਿਆਪਕ ਯੂਨੀਅਨ ਪੰਜਾਬ (ਪੀਪੀਪੀ ਤਰਜ਼) ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ, ਸੂਬਾਈ ਜਨਰਲ ਸਕੱਤਰ ਸੁਖਵੀਰ ਸਿੰਘ, ਪ੍ਰੈੱਸ ਸਕੱਤਰ ਸਲੀਮ ਖਾਨ ਨੇ ਕਿਹਾ ਹੈ ਕਿ 12-12 ਸਾਲਾਂ ਤੋਂ ਕੱਚੀਆਂ ਨੌਕਰੀਆਂ ਕਰ ਰਹੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਤੁਰੰਤ ਪੱਕੀਆਂ ਕਰਨ, ਇਹਨਾਂ ਸਕੂਲਾਂ ਨੂੰ ਸਿੱਖਿਆ ਵਿਭਾਗ ਅਧੀਨ ਲੈ ਕੇ ਮੁਲਾਜ਼ਮਾਂ ਦੀਆਂ ਤਨਖਾਹਾਂ ਸਿੱਧੀਆਂ ਸਰਕਾਰੀ ਖਜ਼ਾਨੇ ਵਿੱਚੋਂ ਜਾਰੀ ਕਰਨ, ਸਮੇਤ ਆਦਰਸ਼ ਸਕੂਲਾਂ ਵਿਚ ਪੜ੍ਹਾਉਣ ਦੇ ਤਜ਼ਰਬੇ ਨੂੰ ਮਾਨਤਾ ਦੇ ਕੇ 2019 ਵਿੱਚ ਹੋਈ ਹੈੱਡ ਟੀਚਰ/ ਸੈਂਟਰ ਹੈੱਡ ਟੀਚਰ ਦੀ ਸਿੱਧੀ ਭਰਤੀ ਦੀ ਮੈਰਿਟ ਲਿਸਟ ਵਿੱਚ ਆਏ ਤੇ ਸਕਰੂਟਨੀ ਕਰਵਾ ਚੁੱਕੇ ਅਧਿਆਪਕਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨ ਅਤੇ ਨੌਕਰੀਓ ਕੱਢੇ ਅਧਿਆਪਕਾਂ ਨੂੰ ਬਹਾਲ ਕਰਵਾਉਣ ਵਰਗੀਆਂ ਤਮਾਮ ਭਖਦੀਆਂ ਮੰਗਾਂ ਜਥੇਬੰਦੀ ਦੀ 22 ਅਗਸਤ ਨੂੰ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਣ ਜਾ ਰਹੀ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਵਿੱਚ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਜਥੇਬੰਦੀ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਇਕ ਲਾਮਿਸਾਲ ਅੰਦੋਲਨ ਵਿੱਢਣ ਲਈ ਮਜਬੂਰ ਹੋਵੇਗੀ। ਯੂਨੀਅਨ ਦੀ ਸੂਬਾ ਕਮੇਟੀ ਮੈਂਬਰ ਮੈਡਮ ਪਰਵਿੰਦਰ ਕੌਰ ਮਾਨਸਾ, ਸੁਖਦੀਪ ਕੌਰ ਸਰਾਂ, ਅਤੇ ਸਰਬਜੀਤ ਕੌਰ ਗਰੇਵਾਲ ਨੇ ਕਿਹਾ ਹੈ ਕਿ ਪਹਿਲਾਂ ਵੀ 22 ਜੁਲਾਈ ਨੂੰ ਪੈਨਲ ਮੀਟਿੰਗ ਸਿੱਖਿਆ ਮੰਤਰੀ ਪੰਜਾਬ ਨਾਲ ਹੋ ਚੁੱਕੀ ਹੈ। ਜਿਸ ਵਿਚ ਉਕਤ ਸਾਰੀਆਂ ਮੰਗਾਂ ਮੰਨਣ ਦਾ ਪੂਰਨ ਭਰੋਸਾ ਦਿੱਤਾ ਗਿਆ ਸੀ। ਪਰ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਹਾਲੇ ਤੱਕ ਕੋਈ ਵੀ ਮੰਗ ਅਮਲ ਵਿੱਚ ਨਹੀਂ ਲਿਆਂਦੀ ਗਈ ਹੈ। ਬਲਕਿ ਜਾਣ ਬੁੱਝ ਕੇ ਹੀ ਅਣਗੌਲਿਆ ਕੀਤਾ ਜਾ ਰਿਹਾ ਹੈ। ਮਹਿਲਾ ਆਗੂਆਂ ਨੇ ਕਿਹਾ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ 22 ਅਗਸਤ ਦੀ ਪੈਨਲ ਮੀਟਿੰਗ ਵਿੱਚ ਸਾਰੀਆਂ ਮੰਗਾਂ ਮੰਨ ਕੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਨਾਲ ਇਨਸ਼ਾਫ ਕਰਨ ਅਤੇ ਇਨ੍ਹਾਂ ਸਕੂਲਾਂ ਦੇ ਮਾਮਲੇ ਬਹੁਤ ਚਿਰਾਂ ਤੋਂ ਲਟਕ ਰਹੇ ਹਨ ਤੇ ਬਹੁਤ ਹੀ ਗੰਭੀਰ ਕਿਸਮ ਦੇ ਹਨ। ਹੋਰਨਾਂ ਤੋਂ ਇਲਾਵਾ ਕੁਲਵੀਰ ਜਖੇਪਲ, ਮੈਡਮ ਜ਼ਮੀਲਾ ਰਾਣੀ, ਮੋਨਿਕਾ ਅਰੋੜਾ, ਹਰਦੀਪ ਕੌਰ ਸ਼ਰਮਾ, ਵੀਰਪਾਲ ਕੌਰ, ਦੀਪਕ ਸਿੰਗਲਾ, ਅਮਿੱਤ ਮਹਿਤਾ, ਜਸਵੀਰ ਗਲੋਟੀ, ਸਤਨਾਮ ਸਿੰਘ ਤੁੰਗਾਂ, ਅਮਨਦੀਪ ਸ਼ਾਸਤਰੀ, ਹਰਵਿੰਦਰ ਸਿੰਘ ਨਿੰਮਾ, ਗੁਰਜੀਤ ਸਿੰਘ, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਅਮਰਪਾਲ ਜੋਸ਼ੀ, ਰਛਪਾਲ ਸਿੰਘ ਆਦਿ ਆਗੂਆਂ ਨੇ ਤੁਰੰਤ ਮੰਗਾਂ ਨਾ ਪੂਰੀਆਂ ਕਰਨ ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਬਹੁਤ ਹੀ ਹੱਕੀ ਤੇ ਜਾਇਜ਼ ਹਨ। ਜਿਹੜੀਆਂ ਬਿਨਾਂ ਦੇਰੀ ਤੋਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।

   
  
  ਮਨੋਰੰਜਨ


  LATEST UPDATES











  Advertisements