View Details << Back

ਗੁਰਪ੍ਰੀਤ ਸਿੰਘ ਤੇਜੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਇਕਾਈ ਪ੍ਰਧਾਨ ਨਿਯੁਕਤ

ਭਵਾਨੀਗੜ੍ਹ 30 ਸਤੰਬਰ (ਗੁਰਵਿੰਦਰ ਸਿੰਘ) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪਿੰਡ ਬਾਲਦ ਕਲਾਂ ਦੀ ਪਿਛਲੀ ਇਕਾਈ ਨੂੰ ਭੰਗ ਕਰਕੇ ਨਵੀਂ ਇਕਾਈ ਦੀ ਚੋਣ ਕੀਤੀ ਗਈ। ਪਿੰਡ ਦੇ ਗੁਰਦੁਆਰਾ ਸਾਹਿਬ ਚ ਅਨਾਊਂਸਮੈਂਟ ਕਰਕੇ ਕਿਸਾਨਾਂ ਦਾ ਇਕੱਠ ਕੀਤਾ ਗਿਆ ਜਿਸ ਵਿੱਚ ਬਲਾਕ ਸਕੱਤਰ ਦਵਿੰਦਰ ਸਿੰਘ ਸਕਰੌਦੀ ਅਬਜ਼ਰਵਰ ਦੇ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਦਵਿੰਦਰ ਸਿੰਘ ਸਕਰੌਦੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਬਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਗੁਰਪ੍ਰੀਤ ਸਿੰਘ ਤੇਜੇ ਨੂੰ ਇਕਾਈ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ ਨਿਯੁਕਤ ਪ੍ਰਧਾਨ ਗੁਰਪ੍ਰੀਤ ਸਿੰਘ ਤੇਜੇ ਨੇ ਕਿਹਾ ਕਿ ਯੂਨੀਅਨ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਨਵੀਂ ਕਮੇਟੀ ਵਿੱਚ ਬਿੱਕਰ ਸਿੰਘ ਮੀਤ ਪ੍ਰਧਾਨ, ਸਿਮਰਨਜੀਤ ਸਿੰਘ ਜਨਰਲ ਸਕੱਤਰ, ਦੀਦਾਰ ਸਿੰਘ ਵਿੱਤ ਸਕੱਤਰ, ਹਰਮੇਲ ਸਿੰਘ ਸਹਾਇਕ ਖਜ਼ਾਨਚੀ, ਕੁਲਦੀਪ ਸਿੰਘ ਪ੍ਰੈੱਸ ਸਕੱਤਰ, ਨਾਨਕ ਸਿੰਘ ਸਹਾਇਕ ਸਕੱਤਰ ਅਤੇ ਸਲਾਹਕਾਰ ਕਮੇਟੀ ਵਿੱਚ ਸਾਹਿਬ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ ਅਤੇ ਅਵਤਾਰ ਸਿੰਘ ਨੂੰ ਨਿਯੁਕਤ ਕੀਤਾ ਗਿਆ।

   
  
  ਮਨੋਰੰਜਨ


  LATEST UPDATES











  Advertisements