View Details << Back

ਜਥੇਦਾਰ ਮਲਕੀਤ ਸਿੰਘ ਚੰਗਾਲ ਮੈਂਬਰ ਅੰਤਰਿੰਗ ਕਮੇਟੀ ਬਣਨ ਤੇ ਸਨਮਾਨ ਕੀਤਾ ਗਿਆ

ਸੰਗਰੂਰ (ਮਾਲਵਾ ਬਿਊਰੋ) ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਜਥੇਦਾਰ ਮਲਕੀਤ ਸਿੰਘ ਚੰਗਾਲ ਨੂੰ ਬਤੌਰ ਮੈਂਬਰ ਚੁਣੇ ਜਾਣ ਤੇ ਸਮੂਹ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਾਲ ਸਬੰਧਤ ਵਿਰੋਧੀ ਧਿਰ ਦੇ ਤਿੰਨ ਮੈਂਬਰ ਇਸ ਵਾਰ ਅੰਤ੍ਰਿੰਗ ਕਮੇਟੀ ਵਿਚ ਲਏ ਗਏ ਹਨ। ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਲਗਾਤਾਰ ਦੂਸਰੀ ਵਾਰ ਬਤੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 102 ਵੋਟਾਂ ਨਾਲ ਚੁਣੇ ਗਏ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਮਰਥਨ ਨਾਲ ਬੀਬੀ ਜਗੀਰ ਕੌਰ ਨੂੰ 42ਵੋਟਾਂ ਪਈਆਂ। ਇਸ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਪੰਥ ਦੀ ਏਕਤਾ ਚਡ਼੍ਹਦੀ ਕਲਾ ਲਈ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਅਮਰਜੀਤ ਸਿੰਘ ਨੇ ਕੀਤੀ। ਮੈਨੇਜਰ ਦਰਸ਼ਨ ਸਿੰਘ ਢੀਂਡਸਾ ਵੱਲੋਂ ਜਥੇ ਚੰਗਾਲ ਨੂੰ ਵਧਾਈ ਦਿੱਤੀ ਗਈ ਉਪਰੰਤ ਮਿੱਠਾ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਜਥੇਦਾਰ ਮਲਕੀਤ ਸਿੰਘ ਚੰਗਾਲ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਸਮੂਹ ਮੁਲਾਜ਼ਮਾਂ ਤੋਂ ਇਲਾਵਾ ਬੀਬੀ ਗੁਰਸ਼ਰਨ ਕੌਰ ਡਾ ਸੁਰਿੰਦਰ ਕੌਰ ਧਾਲੀਵਾਲ ਬਾਬਾ ਪਿਆਰਾ ਸਿੰਘ ਸਰਦਾਰ ਕੁਲਵੰਤ ਸਿੰਘ ਕਲਕੱਤਾ ਸੁਧਾਰ ਕੇਹਰ ਸਿੰਘ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਵੱਲੋਂ ਇਸ ਮੌਕੇ ਤੇ ਜਥੇਦਾਰ ਚੰਗਾਲ ਦਾ ਸਨਮਾਨ ਕੀਤਾ ਗਿਆ। ਜਥੇਦਾਰ ਮਲਕੀਤ ਸਿੰਘ ਚੰਗਾਲ ਵੱਲੋਂ ਕਿਹਾ ਗਿਆ ਕਿ ਇਹ ਚੋਣ ਪ੍ਰਕਿਰਿਆ ਹਰ ਸਾਲ ਹੁੰਦੀ ਹੈ ਜੋ ਕਿ ਸੰਪੂਰਨ ਹੋ ਚੁੱਕੀ ਹੈ ਅਤੇ ਹੁਣ ਆਸ ਕਰਦੇ ਹਾਂ ਆਪਸੀ ਇਤਫਾਕ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਕਾਰਜਾਂ ਵਿਚ ਆਪਣੀ ਮੁਢਲੀ ਜ਼ਿੰਮੇਵਾਰੀ ਨੂੰ ਚੜ੍ਹਦੀ ਕਲਾ ਨਾਲ ਨਿਭਾਏਗੀ। ਉਨ੍ਹਾਂ ਸਾਰੇ ਆਏ ਸਤਿਕਾਰਤ ਵਿਅਕਤੀਆਂ ਦਾ ਧੰਨਵਾਦ ਕੀਤਾ ਅਤੇ ਸਤਿਗੁਰ ਸੱਚੇ ਪਾਤਸ਼ਾਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ।

   
  
  ਮਨੋਰੰਜਨ


  LATEST UPDATES











  Advertisements