View Details << Back

ਸੋਸਲ ਮੀਡੀਆ ਤੇ ਅਸਲੇ ਦੀਆਂ ਫੋਟੋਆਂ ਅਪਲੋਡ ਕਰਨ ਤੇ ਪਰਚਾ ਦਰਜ

ਭਵਾਨੀਗੜ੍ਹ, 24 ਨਵੰਬਰ (ਗੁਰਵਿੰਦਰ ਸਿੰਘ) : ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਦੇ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਭਵਾਨੀਗੜ੍ਹ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਹਥਿਆਰਾਂ ਦੀਆਂ ਫੋਟੋਆਂ ਅਪਲੋਡ ਕਰਨ ਦੇ ਦੋਸ਼ ਹੇਠ ਬਲਾਕ ਸੰਮਤੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਕੁਮਾਰ ਦੇ ਪੁੱਤਰ ਸਮੇਤ 4 ਵਿਅਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਭਵਾਨੀਗੜ੍ਹ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਪਹਿਲੇ ਮਾਮਲੇ 'ਚ ਮੁਖਬਰ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਸੁਖਦੇਵ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਹਰੀਗੜ੍ਹ (ਦਿੜ੍ਹਬਾ) ਦਾ ਇੰਸਟਾਗ੍ਰਾਮ ਅਕਾਊਂਟ ’ਤੇ ਨਾਮ ‘ਸੁਖੀਮੇਰਾ’ ਹੈ ਜੋ ਆਪਣੇ ਉਕਤ ਸੋਸ਼ਲ ਅਕਾਊਂਟ ’ਤੇ ਹਥਿਆਰਾਂ ਦੀਆਂ ਫੋਟੋਆਂ ਅਪਲੋਡ ਕਰਦਾ ਹੈ ਜਿਸ ਨਾਲ ਨੌਜਵਾਨ ਪੀੜ੍ਹੀ ਉੱਪਰ ਬੁਰਾ ਅਸਰ ਪੈਂਦਾ ਹੈ। ਦੋਸ਼ ਹੈ ਕਿ ਸੁਖਦੇਵ ਸਿੰਘ ਨੇ ਅਜਿਹਾ ਕਰਕੇ ਮਾਨਯੋਗ ਮੈਜੀਸਟ੍ਰੇਟ ਸੰਗਰੂਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਮਾਮਲਾ ਸਬੰਧੀ ਪੁਲਸ ਨੇ ਕਾਰਵਾਈ ਕਰਦਿਆਂ ਉਕਤ ਸੁਖਦੇਵ ਸਿੰਘ ਖਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਦੂਜੇ ਮਾਮਲੇ ’ਚ ਪੁਲਸ ਵੱਲੋਂ ਕੁਲਜੀਤ ਸਿੰਘ ਪੁੱਤਰ ਵਰਿੰਦਰ ਕੁਮਾਰ ਵਾਸੀ ਪੰਨਵਾਂ ਤੇ ਉਸਦੇ ਦੋ ਸਾਥੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।

   
  
  ਮਨੋਰੰਜਨ


  LATEST UPDATES











  Advertisements