View Details << Back

19 ਜਨਵਰੀ ਨੂੰ ਪਿੰਡਾ ਚ ਮੋਟਰਸਾਇਕਲ ਮਾਰਚ
ਵੱਡਾ ਕਾਫਲਾ ਜੀਦ ਰੈਲੀ ਚ ਕਰੇਗਾ ਸ਼ਮੂਲੀਅਤ :ਅਜੈਬ ਸਿੰਘ ਲੱਖੇਵਾਲ

ਭਵਾਨੀਗੜ੍ਹ, 17 ਜਨਵਰੀ (ਯੁਵਰਾਜ ਹਸਨ)ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਫੱਗੂਵਾਲਾ ਵਿਖੇ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਵੇਲੇ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 26 ਜਨਵਰੀ ਨੂੰ ਹਰਿਆਣਾ ਦੇ ਸ਼ਹਿਰ ਜੀਂਦ ਦੀ ਦਾਣਾ ਮੰਡੀ ਵਿੱਚ ਵੱਡੀ ਰੈਲੀ ਕੀਤੀ ਜਾਵੇਗੀ। ਉਸ ਲਈ 19 ਜਨਵਰੀ ਨੂੰ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ ਅਤੇ ਬਲਾਕ ਦੇ ਸਾਰੇ ਪਿੰਡਾਂ ਵਿੱਚ ਕਿਸਾਨਾਂ, ਮਜਦੂਰਾਂ, ਮਾਵਾਂ-ਭੈਣਾਂ ਅਤੇ ਨੌਜਵਾਨਾਂ ਦੀਆਂ ਮੀਟਿੰਗਾਂ ਕਰਵਾਈਆਂ ਜਾਣਗੀਆਂ। ਇਸ ਮੌਕੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਅਮਨਦੀਪ ਸਿੰਘ ਮਹਿਲਾਂ, ਜਗਤਾਰ ਸਿੰਘ ਲੱਡੀ, ਕਰਮ ਚੰਦ ਪੰਨਵਾਂ, ਰਘਵੀਰ ਸਿੰਘ ਘਰਾਚੋਂ, ਲਾਡੀ ਬਖੋਪੀਰ ਅਤੇ ਵੱਖ ਵੱਖ ਪਿੰਡਾਂ ਦੇ ਆਗੂ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements