View Details << Back

ਸ਼ਹਿਰੀ ਅਵਾਸ ਯੋਜਨਾ ਤਹਿਤ ਵਿਧਾਇਕ ਬੀਬਾ ਭਰਾਜ ਨੇ ਵੰਡੇ ਪ੍ਰਵਾਨਗੀ ਪੱਤਰ
39 ਲਾਭਪਾਤਰੀਆਂ ਨੂੰ ਮਿਲੇਗਾ ਵਿੱਤੀ ਲਾਭ

ਭਵਾਨੀਗੜ੍ਹ, 24 ਜਨਵਰੀ (ਯੁਵਰਾਜ ਹਸਨ): ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਭ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ੀ ਦੇਣ ਲਈ ਸਰਕਾਰ ਵੱਲੋਂ ਜਾਰੀ ਪ੍ਰਵਾਨਗੀ ਪੱਤਰ ਸੌਂਪਣ ਮਗਰੋਂ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਭਵਾਨੀਗੜ੍ਹ ਦੇ ਦਾਇਰੇ ਅਧੀਨ 39 ਲੋੜਵੰਦਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਹਰੇਕ ਲਾਭਪਾਤਰੀ ਨੂੰ ਡੇਢ ਲੱਖ ਰੁਪਏ ਦੀ ਰਾਸ਼ੀ ਮਿਲੇਗੀ ਜਿਸ ਤਹਿਤ ਕਰੀਬ 58.50 ਲੱਖ ਰੁਪਏ ਦੀ ਪ੍ਰਵਾਨਗੀ ਪ੍ਰਾਪਤ ਹੋਈ ਹੈ।
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਭਲਾਈ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਵਿਧਾਇਕ ਵੱਲੋਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਰੱਖਣ ਦੀ ਪ੍ਰਕਿਰਿਆ ਅਪਣਾਉਣ, ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦਾ ਇਸਤੇਮਾਲ ਨਾ ਕਰਨ ਲਈ ਵੀ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ। ਵਿਧਾਇਕ ਵੱਲੋਂ ਹਾਜ਼ਰੀਨ ਨੂੰ ਮੌਕੇ ਤੇ ਹੀ ਕੱਪੜੇ ਦੇ ਬੈਗ ਵੰਡੇ ਗਏ ਤਾਂ ਜੋ ਪਲਾਸਟਿਕ ਤੋਂ ਛੁਟਕਾਰਾ ਪਾਇਆ ਜਾ ਸਕੇ। ਇਸ ਮੌਕੇ ਆਗੂ ਪਰਦੀਪ ਸਿੰਘ ਦੀਪਾ, ਭੀਮ ਸਿੰਘ, ਸਿੰਦਰਪਾਲ ਕੌਰ ਵੀ ਹਾਜ਼ਰ ਰਹੇ।


   
  
  ਮਨੋਰੰਜਨ


  LATEST UPDATES











  Advertisements