View Details << Back

ਹੈਰੀਟੇਜ ਪਬਲਿਕ ਸਕੂਲ ਚ "ਮਾਲਵਾ ਫਰੀ ਮੈਗਾ" ਕੈਸਰ ਚੈਕਅਪ ਅਤੇ ਜਾਗਰੂਕਤਾ ਕੈਪ
ਵਰਲਡ ਕੈਸਰ ਕੇਅਰ ਸੋਸਾਇਟੀ ਦੀਆ ਟੀਮਾ ਵਲੋ ਵੱਡੀ ਪੱਧਰ ਤੇ ਪੁੱਜੇ ਲੋਕਾ ਦਾ ਕੀਤਾ ਚੈਕਅਪ

ਭਵਾਨੀਗੜ੍ਹ, 2 ਫਰਵਰੀ (ਯੁਵਰਾਜ ਹਸਨ) : ਵਿਸ਼ਵ ਪ੍ਰਸਿੱਧ ਵਰਲਡ ਕੈਂਸਰ ਕੇਅਰ ਸੁਸਾਇਟੀ ਵੱਲੋਂ ਆਪਣਾ ਪੰਜਾਬ ਫਾਊਂਡੇਸ਼ਨ ਦੇ ਸਹਿਯੋਗ ਨਾਲ ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿਖੇ ਕੈਂਸਰ ਚੈੱਕਅਪ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਪੰਜਾਬ ਡਾਇਰੈਕਟਰ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਇਹ ਕੈਂਪ ਹੈਰੀਟੇਜ ਪਬਲਿਕ ਸਕੂਲ ਦੇ ਚੇਅਰਮੈਨ ਅਨਿਲ ਮਿੱਤਲ ਵੱਲੋਂ ਡਾ. ਕੁਲਵੰਤ ਸਿੰਘ ਧਾਲੀਵਾਲ ਗਲੋਬਲ ਅਬੈਂਸਡਰ ਆਫ ਵਰਲਡ ਕੈਂਸਰ ਕੇਅਰ ਦੀ ਸਰਪ੍ਰਸਤੀ ਹੇਠ ਲਗਾਇਆ ਗਿਆ। ਸ੍ਰੀ ਅਨਿਲ ਮਿੱਤਲ ਨੇ ਦੱਸਿਆ ਕਿ ਕੈਂਸਰ ਨਾਮ ਦੀ ਭਿਆਨਕ ਬਿਮਾਰੀ ਦਾ ਇੱਕੋ ਹੀ ਹੱਲ ਹੈ ਕਿ ਜੇਕਰ ਇਸ ਨੂੰ ਮੁੱਢਲੀ ਸਟੇਜ ਉੱਪਰ ਲੱਭ ਲਿਆ ਜਾਵੇ। ਇਹ ਕੈਂਪ ਤੰਦਰੁਸਤ ਲੋਕਾਂ ਲਈ ਹੈ ਤਾਂ ਜੋ ਉਹ ਅਤਿ ਆਧੁਨਿਕ ਮਸ਼ੀਨਾਂ ਰਾਹੀਂ ਆਪਣੇ ਮੈਡੀਕਲ ਟੈਸਟ ਕਰਵਾ ਸਕਣ ਉਹਨਾਂ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਵਰਲਡ ਕੈਂਸਰ ਕੇਅਰ ਸੁਸਾਇਟੀ ਦੀਆਂ ਪਹੁੰਚਿਆ ਬੱਸਾਂ ਵਿੱਚ ਮਾਹਿਰ ਡਾਕਟਰ ਅਤੇ ਅਤਿ ਆਧੁਨਿਕ ਉਪਕਰਨ ਮੌਜੂਦ ਸੀ। ਕੈਂਪ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ, ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਟੈਸਟ, ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ ਪੈਪ ਸਮੀਅਰ, ਮਰਦਾਂ ਦੇ ਗਦੂਦਾਂ ਦੇ ਕੈਂਸਰ ਲਈ ਪੀ.ਐਸ.ਏ. ਟੈਸਟ, ਔਰਤਾਂ ਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਔਰਤਾਂ ਦੇ ਮਰਦਾਂ ਦੇ ਬਲੱਡ ਕੈਂਸਰ ਦੀ ਜਾਂਚ ਕੀਤੀ ਗਈ। ਕੈਂਸਰ ਦੇ ਮਰੀਜਾਂ ਦੇ ਇਲਾਜ ਲਈ ਸਹੀ ਸਲਾਹ ਅਤੇ ਆਮ ਬਿਮਾਰੀਆਂ ਸਬੰਧੀ ਲੋੜਵੰਦਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਵਿੱਚ ਇਲਾਕੇ ਦੇ ਸਮੂਹ ਲੋਕ ਆਪਣੀ ਮੁੱਢਲੀ ਜਾਂਚ ਕਰਵਾਉਣ ਲਈ ਸ਼ਾਮਲ ਹੋਏ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਸ੍ਰੀ ਯੋਗੇਸ਼ਵਰ ਸਿੰਘ ਬਟਿਆਲ ਨੇ ਡਾਕਟਰਾਂ ਦੀ ਕਾਰਜ-ਸ਼ੈਲੀ ਦੇਖਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਵਿਸ਼ਵ ਪ੍ਸਿੱਧ ਕੈਂਸਰ ਕੇਅਰ ਸੁਸਾਇਟੀ ਅਤੇ ਡਾਕਟਰ ਜਗਜੀਤ ਸਿੰਘ ਧੂਰੀ ਦਾ ਇਸ ਕੈਂਪ ਲਗਾਉਣ ਤੇ ਧੰਨਵਾਦ ਕੀਤਾ।

   
  
  ਮਨੋਰੰਜਨ


  LATEST UPDATES











  Advertisements