View Details << Back

ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੀ ਐਬੂਲੈਂਸ ਟੋਲ ਪਲਾਜਾ ਨਾਲ ਟਕਰਾਈ, ਇਕ ਦੀ ਮੌਤ

ਭਵਾਨੀਗੜ੍ਹ, 8 ਫਰਵਰੀ (ਯੁਵਰਾਜ ਹਸਨ)-ਨੇੜਲੇ ਪਿੰਡ ਕਾਲਾਝਾੜ ਟੋਲ ਪਲਾਜਾ ’ਤੇ ਅੱਜ ਇੱਕ ਐਬੂਲੈਂਸ ਭਿਆਨਕ ਦੁਰਘਟਨਾ ਦਾ ਸ਼ਿਕਾਰ ਹੋ ਗਈ। ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੀ ਐਬੂਲੈਂਸ ਟੋਲ ਪਲਾਜਾ ਲੰਘਦੇ ਸਮੇਂ ਬੇਕਾਬੂ ਹੋ ਕੇ ਟੋਲ ਦੇ ਖੰਬੇ ਨਾਲ ਜਾ ਟਕਰਾਈ, ਜਿਸ ਕਾਰਨ ਚਾਲਕ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਅਤੇ ਨਾਲ ਬੈਠੇ ਯੂਨੀਵਰਸਿਟੀ ਦੇ ਮੁਲਾਜ਼ਮ ਦੀ ਮੌਤ ਹੋ ਗਈ। ਕਾਲਾਝਾੜ ਪੁਲਸ ਚੌਕੀ ਦੇ ਇੰਚਾਰਜ ਏ.ਐੱਸ.ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੀ ਪਟਿਆਲਾ ਸਾਇਡ ਤੋਂ ਆਉਂਦੀ ਤੇਜ ਰਫਤਾਰ ਐਬੂਲੈਂਸ ਟੋਲ ਪਲਾਜਾ ਕ੍ਰਾਸ ਕਰਦੇ ਸਮੇਂ ਅਚਾਨਕ ਬੇਕਾਬੂ ਹੋ ਕੇ ਖੰਬੇ ਨਾਲ ਜਾ ਟਕਰਾਈ। ਹਾਦਸੇ ’ਚ ਐਬੂਲੈਂਸ ਦਾ ਚਾਲਕ ਸੁਦਾਗਰ ਸਿੰਘ ਵਾਸੀ ਬਾਬਾ ਫਰੀਦ ਯੂਨੀਵਰਸਿਟੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਜਿਸਨੂੰ ਮੌਕੇ ਤੋਂ ਪਟਿਆਲਾ ਵਿਖੇ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਦੋਂਕਿ ਡਰਾਇਵਰ ਦੇ ਨਾਲ ਵਾਲੀ ਸੀਟ ’ਤੇ ਬੈਠੇ ਯੂਨੀਵਰਸਿਟੀ ਦੇ ਸੀਨੀਅਰ ਸਕੇਲ ਸਟੈਨੋਗ੍ਰਾਫਰ ਨਰਿੰਦਰਪਾਲ ਸਿੰਘ ਵਾਸੀ ਬਾਬਾ ਫਰੀਦ ਯੂਨੀਵਰਸਿਟੀ ਦੀ ਇਸ ਹਾਦਸੇ ਵਿੱਚ ਮੌਕੇ ’ਤੇ ਹੀ ਮੌਤ ਹੋ ਗਈ। ਏ.ਐੱਸ.ਆਈ. ਗੁਰਮੇਲ ਸਿੰਘ ਨੇ ਦੱਸਿਆ ਹਾਦਸੇ ਸਬੰਧੀ ਸੂਚਨਾ ਮਿਲਦਿਆਂ ਉਨ੍ਹਾਂ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ।

   
  
  ਮਨੋਰੰਜਨ


  LATEST UPDATES











  Advertisements