ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਸਿਹਤ ਮੰਤਰੀ ਡਾ.ਬਲਵੀਰ ਸਿੰਘ ਵੱਲੋ ਅਚਨਚੇਤ ਭਵਾਨੀਗੜ ਹਸਪਤਾਲ ਦਾ ਕੀਤਾ ਦੋਰਾ
ਭਵਾਨੀਗੜ੍ਹ (ਗੁਰਵਿੰਦਰ ਸਿੰਘ) ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕੀਤੇ ਜਾਣ ਕਾਰਨ ਅੱਜ ਸੂਬੇ ਦੀ ਜਨਤਾਂ ਤੇ ਸਿਹਤ ਵਿਭਾਗ ਦਾ ਸਟਾਫ਼ ਬਹੁਤ ਖੁਸ਼ ਹੈ ਪਰ ‘ਆਪ’ ਸਰਕਾਰ ਦੀਆਂ ਬਿਹਤਰ ਸਿਹਤ ਸਹੂਲਤਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਢਿੱਡ ’ਚ ਬਹੁਤ ਪੀੜ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਸੁਨਾਮ ਜਾਂਦੇ ਸਮੇਂ ਪਹਿਲਾਂ ਨਦਾਮਪੁਰ ਵਿਖੇ ਖੋਲ੍ਹੇ ਨਵੇਂ ਮੁਹੱਲਾ ਕਲੀਨਿਕ ਅਤੇ ਫਿਰ ਸਥਾਨਕ ਸ਼ਹਿਰ ਵਿਖੇ ਹਸਪਤਾਲ ਦੀ ਅਚਨਚੇਤ ਚੈਕਿੰਗ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿਆਸੀ ਬਲਦਾਖੋਰੀ ਦੀ ਭਾਵਨਾ ਤਿਆਗ ਕੇ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਸੂਬਾ ਸਰਕਾਰ ਵੱਲੋਂ ਸੂਬੇ ਅੰਦਰ ਲੋਕਾਂ ਦੇ ਫਾਇਦੇ ਲਈ ਸਿਹਤ ਸਹੂਲਤਾਂ ਨੂੰ ਬਿਹਤਰ ਕਰਨ ਲਈ ਕੀਤੇ ਜਾ ਰਹੇ ਯਤਨਾਂ ’ਚ ਕੇਂਦਰ ਨੂੰ ਸੂਬਾ ਸਰਕਾਰ ਦੀ ਮੱਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਸੁਫ਼ਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਆਪਣੇ ਇਲਾਜ ਉਪਰ ਇਕ ਰੁਪਏ ਦਾ ਵੀ ਖਰਚ ਨਾ ਕਰਨਾ ਪਵੇ ਅਤੇ ਜਨਤਾ ਨੂੰ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਦੇਣ ਲਈ ਦਵਾਈਆਂ, ਟੈਸਟ ਮੁਫਤ ਕਰਨ ਦੇ ਨਾਲ-ਨਾਲ 24 ਘੰਟੇ ਐਮਰਜੈਂਸੀ ਸੇਵਾਵਾਂ ਜਾਰੀ ਰੱਖਣ ਲਈ ਡਾਕਟਰ ਸਰਪਲਸ ਕਰਨ ਲਈ 1 ਹਜ਼ਾਰ ਤੋਂ ਵੱਧ ਨਵੇ ਸਰਜਨਾਂ ਦੀ ਭਰਤੀ ਵੀ ਜਲਦੀ ਕੀਤੀ ਜਾਵੇਗੀ ਤੇ ਸਾਰੇ ਹਸਪਤਾਲਾਂ ਨੂੰ ਏਅਰਕੰਡੀਸ਼ਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਜਿੱਥੇ ਰੋਜ਼ਾਨਾ ਔਸਤਨ 84 ਤੇ ਕਈ ਕਲੀਨਿਕਾਂ ’ਚ 150 ਦੇ ਕਰੀਬ ਲੋਕ ਆਪਣਾ ਚੈਕਅੱਪ ਕਰਵਾ ਰਹੇ ਹਨ ਜਦਕਿ ਪਹਿਲਾਂ ਡਿਸਪੈਂਸਰੀਆਂ ’ਚ ਇਹ ਗਿਣਤੀ ਸਿਰਫ 24 ਤੋਂ 25 ਹੀ ਸੀ। ਮੁਹੱਲਾ ਕਲੀਨਿਕਾਂ ’ਚ ਚੰਗੀਆਂ ਸਿਹਤ ਸਹੂਲਤਾਂ ਮਾਹਿਰ ਡਾਕਟਰ ਤੇ ਤਜ਼ਰਬੇਕਾਰ ਸਟਾਫ਼ ਦੀ ਮੌਜੂਦੀ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਸਾਡਾ ਉਦੇਸ਼ ਹਸਪਤਾਲਾਂ, ਡਿਸਪੈਂਸਰੀਆਂ ਤੇ ਮੁਹੱਲਾ ਕਲੀਨਿਕਾਂ ’ਚ ਜਾ ਕੇ ਉਥੇ ਚੈਕਿੰਗ ਕਰਕੇ ਡਾਕਟਰਾਂ ਜਾਂ ਹੋ ਸਟਾਫ਼ ਉਪਰ ਦਬਾਅ ਬਣਾਉਣਾ ਨਹੀਂ ਸਗੋਂ ਉਥੇ ਜਾ ਕੇ ਸਾਹਮਣੇ ਆਉਣ ਵਾਲੀਆਂ ਕਮੀਆਂ ਨੂੰ ਦੂਰ ਕਰਕੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ ਬਲਾਕ ਕਾਫੀ ਵੱਡਾ ਹੈ ਇਸ ਲਈ ਸਰਕਾਰ ਵੱਲੋਂ ਜਲਦ ਇਥੇ ਹਸਪਤਾਲ ਅੰਦਰ 4 ਨਵੇ ਹੋਰ ਡਾਕਟਰਾਂ ਦੇ ਨਾਲ ਨਾਲ ਹੋਰ ਸਟਾਫ਼ ਦੀ ਤਾਇਨਾਤੀ ਕਰਕੇ ਕਮੀਆਂ ਵਾਲੀਆਂ ਸਿਹਤ ਸਹੂਲਤਾਂ ਨੂੰ ਦੂਰ ਕੀਤਾ ਜਾਵੇਗਾ ਤੇ ਹਸਪਤਾਲ ਅੰਦਰ ਨਵੀ ਇਮਾਰਤ ਦੀ ਉਸਾਰੀ ਕਰਵਾਈ ਜਾਵੇਗੀ ਤੇ ਪੁਰਾਣੀ ਇਮਾਰਤ ਨੂੰ ਰੰਗ ਰੋਗਣ ਕਰਵਾ ਕੇ ਇਸ ਦੀ ਦਿੱਖ ’ਚ ਸੁਧਾਰ ਕੀਤਾ ਜਾਵੇਗਾ।
ਮਨੋਰੰਜਨ
LATEST UPDATES
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
ਪੋਸ਼ਣ ਮਹਾ ਸਮਾਰੋਹ ਦਾ ਆਯੋਜਨ
ਸੰਗਰੂਰ (ਗੁਰਵਿੰਦਰ ਸਿੰਘ ਰੋਮੀ/ ਯੁਵਰਾਜ ਹਸਨ)ਸੰਗਰੂਰ)ਪੋਸ਼ਣ ਅਭਿਆਨ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਅਧੀਨ ਭਾਰਤ ਸਰਕਾਰ ਦੇ ਇੱਕ ਪ੍ਰਮੁੱਖ ਪ੍ਰੋਗਰਾਮ ...
ਦੋ ਲੱਖ ਰੁਪਏ ਤੱਕ ਸਕਾਲਰਸ਼ਿਪ ਲੈਣ ਦੀ ਰਜਿਸਟਰੇਸ਼ਨ ਦੀ ਮਿਤੀ 13 ਅਗਸਤ ਤੱਕ
ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ ਮਿਸ਼ਨ ਫਤਹਿ ਦਾ ਆਗਾਜ਼ ਕੀਤਾ ਗਿਆ ਸੀ ਜਿਸ ਤਹਿਤ ਪੰਜਾਬ ਦੇ ਹੋਣਹਾਰ ਪਰੰਤੂ ਆਰਥਿਕ ਤੌਰ...
ਹਰਜੀਤ ਸਿੰਘ ਗਰੇਵਾਲ ਦੀ ਲੰਮੀ ਜਦੋ ਜਹਿਦ ਤੋ ਬਾਦ ਰਾਸ਼ਟਰੀ ਖੇਡਾਂ ’ਚ ਸ਼ਾਮਲ ਹੋਇਆ ਗੱਤਕਾ
ਭਵਾਨੀਗੜ੍ਹ, 18 ਮਈ (ਯੁਵਰਾਜ ਹਸਨ) : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ੍ਰ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੀ ਅਣਥੱਕ ਮਿਹਨਤ ਰੰਗ ਲਿਆਈ...
ਨਿਵੇਕਲੀ ਪਹਿਲ.ਪੁਰਾਣੇ ਵਿਦਿਆਰਥੀਆਂ ਤੇ ਪੁਰਾਣੇ ਅਧਿਆਪਕਾ ਦੀ ਇਕੱਰਤਾ 6 ਮਾਰਚ ਨੂੰ ਸਰਕਾਰੀ ਸਕੂਲ (ਲੜਕੇ) ਭਵਾਨੀਗੜ ਚ
ਭਵਾਨੀਗੜ (ਗੁਰਵਿੰਦਰ ਸਿੰਘ) ਪੁਰਾਣੀਆ ਯਾਦਾਂ ਨੂੰ ਤਾਜਾ ਰੱਖਣ ਲਈ ਸ਼੍ਰੀ ਰਾਜਿੰਦਰ ਕੁਮਾਰ ਸ਼ਰਮਾ ਰਿਟਾਇਰਡ ਮੁੱਖ ਅਧਿਆਪਕ ਅਤੇ ਪੁਰਾਣੇ ਵਿਦਿਆਰਥੀ ਜਿੰਨਾ ਵਿੱ...
Advertisements