View Details << Back

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਦਿਵਸ ਤੇ ਭਵਾਨੀਗੜ੍ਹ 'ਚ ਵਿਸ਼ਾਲ ਨਗਰ ਕੀਰਤਨ
ਥਾਂ ਥਾਂ ਸ਼ਹਿਰ ਵਾਸੀਆਂ ਨੇ ਕੀਤਾ ਸਵਾਗਤ

ਭਵਾਨੀਗੜ੍ਹ, 10 ਅਪ੍ਰੈਲ(ਯੁਵਰਾਜ ਹਸਨ)ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।ਇਸ ਮੋਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਮਾਹੀਆਂ ਪੱਤੀ, ਚਹਿਲਾਂ ਪੱਤੀ, ਤੂਰ ਪੱਤੀ, ਮੇਨ ਬਜ਼ਾਰ, ਗੁਰਦੁਆਰਾ ਭਗਤ ਰਵਿਦਾਸ ਜੀ, ਵਿਸ਼ਵਕਰਮਾ ਮੰਦਰ, ਟਰੱਕ ਯੂਨੀਅਨ, ਨਵਾਂ ਬੱਸ ਸਟੈਂਡ, ਬਾਲਦ ਕੈਂਚੀਆਂ, ਗੁਰਦੁਆਰਾ ਸੰਗਤਸਰ, ਅਜੀਤ ਨਗਰ, ਗੁਰਦੁਆਰਾ ਨਾਮਦੇਵ ਜੀ, ਅਨਾਜ ਮੰਡੀ, ਸ਼ਹੀਦ ਭਗਤ ਸਿੰਘ ਚੌਂਕ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਕੀਰਤਨੀ ਤੇ ਕਵਿਸ਼ਰੀ ਜੱਥਿਆਂ ਵੱਲੋਂ ਸਿੱਖ ਇਤਿਹਾਸ ਪ੍ਰਤੀ ਸਿੱਖ ਸੰਗਤਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਥਾਂ ਥਾਂ ਤੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ,ਤੇਜਾ ਸਿੰਘ ਕਮਾਲਪੁਰ, ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਪਰਗਟ ਸਿੰਘ ਪ੍ਰਧਾਨ ਟਰੱਕ ਯੂਨੀਅਨ ਇਨ੍ਹਾਂ ਤੋਂ ਇਲਾਵਾ ਇਲਾਕਾ ਨਿਵਾਸੀਆ ਵੱਲੋਂ ਨਗਰ ਕੀਰਤਨ ਵਿੱਚ ਹਾਜਰੀ ਲਵਾਈ ਗਈ।


   
  
  ਮਨੋਰੰਜਨ


  LATEST UPDATES











  Advertisements